ਸੰਧੂ ਮੈਮੋਰੀਅਲ ਸਕੂਲ ਵਿੱਚ ਜ਼ੋਨ ਪੱਧਰੀ ਖੇਡਾਂ
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 69ਵੀਆਂ ਜ਼ੋਨਲ ਬਲਾਕ ਭੁਨਰਹੇੜੀ ਇੰਡੋਰ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਬਲਾਕ ਭੁਨਰਹੇੜੀ ਦੇ ਵੱਖ-ਵੱਖ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੇ ਕਰਾਟੇ, ਕਿੱਕ...
Advertisement
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 69ਵੀਆਂ ਜ਼ੋਨਲ ਬਲਾਕ ਭੁਨਰਹੇੜੀ ਇੰਡੋਰ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਬਲਾਕ ਭੁਨਰਹੇੜੀ ਦੇ ਵੱਖ-ਵੱਖ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੇ ਕਰਾਟੇ, ਕਿੱਕ ਬਾਕਸਿੰਗ, ਜੂਡੋ, ਰੈਸਲਿੰਗ ਅਤੇ ਸ਼ਤਰੰਜ ਵਰਗੀਆਂ ਇੰਡੋਰ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਆਤਮ-ਵਿਸ਼ਵਾਸ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿੱਚ ਜ਼ੋਨ ਸਕੱਤਰ ਤਰਸੇਮ ਸਿੰਘ, ਪ੍ਰਬੰਧਕ ਸਕੱਤਰ ਨਿਰੰਜਨ ਸਿੰਘ ਅਤੇ ਹਰਦੀਪ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਅੰਤ ਵਿੱਚ ਜੇਤੂਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
Advertisement
Advertisement