ਗੁਰੂ ਗੋਬਿੰਦ ਸਿੰਘ ਸਕੂਲ ਵਿੱਚ ਜ਼ੋਨ ਪੱਧਰੀ ਗਤਕਾ ਮੁਕਾਬਲੇ
70 ਖਿਡਾਰੀਆਂ ਨੇ ਹਿੱਸਾ ਲਿਆ; ਬਾਬਾ ਰਤਨ ਸਿੰਘ ਨੇ ਜੇਤੂਆਂ ਨੂੰ ਇਨਾਮ ਵੰਡੇ
Advertisement
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੂਧਨਸਾਧਾਂ ਵਿੱਚ 69ਵੀਆਂ ਜ਼ੋਨ ਪੱਧਰ ਦੀਆਂ ਖੇਡਾਂ ਦੌਰਾਨ ਅੰਡਰ-14, 17 ਅਤੇ 19 ਵਰਗ ਵਿੱਚ ਲੜਕੇ ਤੇ ਲੜਕੀਆਂ ਦੇ ਗਤਕਾ ਮੁਕਾਬਲੇ ਕਰਵਾਏ ਗਏ। ਖੇਡਾਂ ਵਿੱਚ ਭੁਨਰਹੇੜੀ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ 70 ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਗੁਰੂ ਗੋਬਿੰਦ ਸਿੰਘ ਜੀ ਸਕੂਲ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਅਤੇ ਲੜਕਿਆਂ ਨੇ ਦੂਸਰਾ ਸਥਾਨ ਹਾਸਲ ਕੀਤਾ। ਫਰੀ ਸੋਟੀ ਅੰਡਰ-14 ਵਿੱਚ ਪੈਪਸੂ ਇੰਟਰਨੈਸ਼ਨਲ ਸਕੂਲ ਨੇ ਪਹਿਲਾ, ਪਰੇਜ ਸਕੂਲ ਨੇ ਦੂਜਾ ਤੇ ਸਰਕਾਰੀ ਸਕੂਲ ਦੇਵੀਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ। ਸਮਾਰੋਹ ਵਿਚ ਇਨਾਮ ਵੰਡਣ ਦੀ ਰਸਮ ਸੰਪਰਦਾ ਕਾਰ ਸੇਵਾ ਭੂਰੀ ਵਾਲਿਆਂ ਦੇ ਸੇਵਾਦਾਰ ਬਾਬਾ ਰਤਨ ਸਿੰਘ ਤੇ ਬਾਬਾ ਸੁਖਦੇਵ ਸਿੰਘ ਇੰਚਾਰਜ ਗੁਰਦੁਆਰਾ ਬਾਉਲੀ ਸਾਹਿਬ ਘੜਾਮ ਵਾਲਿਆਂ ਨੇ ਨਿਭਾਈ। ਉਨ੍ਹਾਂ ਬੱਚਿਆਂ ਨੂੰ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਮਨਦੀਪ ਕੌਰ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਮੁਕਾਬਲਿਆਂ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ, ਜ਼ੋਨ ਸਕੱਤਰ ਤਰਸੇਮ ਸਿੰਘ ਖਜ਼ਾਨਚੀ, ਲਖਵਿੰਦਰ ਕੌਰ, ਕੋਚ ਕਨਵੀਨਰ ਬੂਟਾ ਸਿੰਘ, ਰਾਜਵਿੰਦਰ ਕੌਰ, ਜਸਵਿੰਦਰ ਕੌਰ ਖਜ਼ਾਨਚੀ, ਭੁਪਿੰਦਰ ਸਿੰਘ, ਡੀ.ਪੀ ਦਰਸ਼ਨ ਸਿੰਘ, ਦਲਜੀਤ ਸਿੰਘ ਕਾਠਗੜ੍ਹ ਆਦਿ ਵੀ ਹਾਜ਼ਰ ਸਨ।
Advertisement
Advertisement