ਲਹਿਰਾਗਾਗਾ: ਪਿੰਡ ਕੋਟੜਾ ਲਹਿਲ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਨੇ ਅੱਜ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ (27) ਪੁੱਤਰ ਗੁਰਜੰਟ ਸਿੰਘ ਵਜੋਂ ਹੋਈ ਹੈ, ਜਿਸ ਨੇ ਇਸ ਘਟਨਾ ਨੂੰ ਅੰਜਾਮ ਦੇਰ ਰਾਤ 12 ਵਜੇ ਦੇ ਕਰੀਬ ਦਿੱਤਾ। ਕਿਸਾਨ ਦੇ ਪਰਿਵਾਰ ਵਿੱਚ ਉਸ ਦਾ ਇਕ ਭਰਾ ਤੇ ਇਕ ਮਾਤਾ ਹੈ। ਜਾਣਕਾਰੀ ਅਨੁਸਾਰ ਉਸ ਨੇ ਆਪਣੀ 10 ਕਨਾਲ ਜ਼ਮੀਨ ’ਤੇ ਲਗਪਗ 5 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਕੋਟੜਾ ਲਹਿਲ ਇਕਾਈ ਦੇ ਮੈਂਬਰਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਰਕਾਰ ਤੋਂ ਸਾਰੇ ਕਰਜ਼ ’ਤੇ ਲੀਕ ਮਾਰਨ, 10 ਲੱਖ ਰੁਪਏ ਮੁਆਵਜ਼ਾ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। -ਪੱਤਰ ਪ੍ਰੇਰਕ