ਪੱਤਰ ਪ੍ਰੇਰਕ
ਪੱਟੀ, 12 ਮਈ
ਪਿੰਡ ਸਭਰਾ ਵਿੱਚ ਗੁਰਦੁਆਰਾ ਬਾਬਾ ਬੀਰ ਸਿੰਘ ’ਚ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਦਸਮ ਗ੍ਰੰਥ ਦਾ ਪ੍ਰਕਾਸ਼ ਕਰਕੇ ਭੋਗ ਪਾਉਣ ਦਾ ਵਿਰੋਧ ਕਰਦਿਆਂ ਦਲ ਪੰਥ ਸੁਰਸਿੰਘੀਏ ਬਾਬਾ ਅਵਤਾਰ ਸਿੰਘ ਦੀ ਅਗਵਾਈ ਵਾਲੇ ਗੁਰਦੁਆਰਾ ਪ੍ਰਬੰਧਕਾਂ ਤੇ ਪਿੰਡ ਵਾਸੀਆਂ ਵਿਚਾਲੇ ਵਿਵਾਦ ਪੈਦਾ ਹੋ ਗਿਆ। ਪਿੰਡ ਸਭਰਾ ਦੇ ਵਾਸੀ ਸਰਦਾਰਾ ਸਿੰਘ, ਹਰਜੀਤ ਸਿੰਘ ਤੇ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਖ਼ਿਲਾਫ਼ ਕਨੂੰਨੀ ਕਾਰਵਾਈ ਲਈ ਪੁਲੀਸ ਚੌਕੀ ਸਭਰਾ ਅੱਗੇ ਰੋਸ ਧਰਨਾ ਦਿੱਤਾ ਗਿਆ, ਜੋ ਅੱਜ ਦੇਰ ਰਾਤ ਤੱਕ ਜਾਰੀ ਹੈ। ਧਰਨਕਾਰੀਆਂ ਨੇ ਕਿਹਾ ਕਿ ਇਸ ਮੁੱਦੇ ਦੇ ਪੱਕੇ ਹੱਲ ਲਈ ਇਹ ਧਰਨਾ ਜਾਰੀ ਰਹੇਗਾ।ਚੌਕੀ ਇੰਚਾਰਜ ਸਭਰਾ ਕੇਵਲ ਸਿੰਘ ਨੇ ਕਿਹਾ ਕਿ ਮਾਮਲਾ ਸਿੱਖ ਪ੍ਰੰਪਰਾਵਾਂ ਨਾਲ ਸਬੰਧਤ ਹੈ ਤੇ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।