ਸੰਜੀਵ ਤੇਜਪਾਲ
ਮੋਰਿੰਡਾ, 19 ਜੁਲਾਈ
ਇੱਥੋਂ ਦੇ ਮੋਰਿੰਡਾ-ਚੁੰਨੀ ਰੋਡ ’ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮੋਰਿੰਡਾ ਪੁਲੀਸ ਨੂੰ ਸੁਖਦੇਵ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਕੋਟਲਾ, ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਸ਼ਜੋਤ ਸਿੰਘ ਆਪਣੇ ਸਾਥੀ ਆਕਾਸ਼ਦੀਪ ਸਿੰਘ ਨਾਲ ਬੁਲਟ ਮੋਟਰਸਾਇਕਲ ’ਤੇ ਮੋਰਿੰਡਾ-ਚੁੰਨੀ ਰੋਡ ’ਤੇ ਜਾ ਰਿਹਾ ਸੀ ਤਾਂ ਮੋਰਿੰਡਾ ਪਾਸੇ ਤੋਂ ਆ ਰਹੇ ਇੱਕ ਟੈਂਕਰ ਨਾਲ ਉਸ ਦੀ ਟੱਕਰ ਹੋ ਗਈ। ਉਸ ਦੇ ਭਤੀਜੇ ਹਰਸ਼ਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦੇ ਸਾਥੀ ਆਕਾਸ਼ਦੀਪ ਸਿੰਘ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਚੰਡੀਗੜ੍ਹ ਦੇ 32 ਸੈਕਟਰ ’ਚ ਦਾਖਲ ਕਰਵਾਇਆ ਗਿਆ। ਮੋਰਿੰਡਾ ਪੁਲੀਸ ਨੇ ਅਣਪਛਾਤੇ ਟੈਂਕਰ ਚਾਲਕ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।