‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 101 ਨਸ਼ਾ ਤਸਕਰ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਮਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲੀਸ ਨੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿੱਲੋ ਹੈਰੋਇਨ, 102 ਕਿੱਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
Advertisement
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲੀਸ ਨੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿੱਲੋ ਹੈਰੋਇਨ, 102 ਕਿੱਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ ਅੱਜ ਸੂਬੇ ਭਰ ਵਿੱਚ 79 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਦਿਨ ਭਰ ਚੱਲੇ ਇਸ ਅਪਰੇਸ਼ਨ ਦੌਰਾਨ ਪੁਲੀਸ ਟੀਮਾਂ ਨੇ 497 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਉਨ੍ਹਾਂ ਆਖਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਗ਼ੈਰਸਮਾਜੀ ਕਾਰਵਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇਗੀ।
Advertisement
×