ਭਲਕ ਤੋਂ ਹੋਣਗੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਅਗਸਤ 2025 ਦੀਆਂ ਅਨੁਪੂਰਕ ਅਤੇ ਓਪਨ ਸਕੂਲ ਬਲਾਕ-2 ਦੀਆਂ ਪ੍ਰੀਖਿਆਵਾਂ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ 27 ਅਗਸਤ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ, ਹੁਣ ਇਹ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਪ੍ਰੀਖਿਆ...
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਅਗਸਤ 2025 ਦੀਆਂ ਅਨੁਪੂਰਕ ਅਤੇ ਓਪਨ ਸਕੂਲ ਬਲਾਕ-2 ਦੀਆਂ ਪ੍ਰੀਖਿਆਵਾਂ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ 27 ਅਗਸਤ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ, ਹੁਣ ਇਹ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਚ 9, 10 ਅਤੇ 11 ਸਤੰਬਰ ਨੂੰ ਹੋਣਗੀਆਂ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਸ਼੍ਰੇਣੀ ਦੀ 27 ਅਗਸਤ ਨੂੰ ਹੋਣ ਜਾਣ ਵਾਲੀ ਪ੍ਰੀਖਿਆ ਹੁਣ 9 ਸਤੰਬਰ ਦਿਨ ਮੰਗਲਵਾਰ ਨੂੰ ਹੋਵੇਗੀ, ਜਦੋਂ ਕਿ 28 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 10 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਈ ਜਾਵੇਗੀ। ਇਸੇ ਤਰ੍ਹਾਂ 29 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 11 ਸਤੰਬਰ ਦਿਨ ਵੀਰਵਾਰ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੈ।
Advertisement
Advertisement