DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯਕਮੁਸ਼ਤ ਸਕੀਮ ਜ਼ਰੀਏ 110 ਕਰੋੜ ਪ੍ਰਾਪਤ ਹੋਏ: ਚੀਮਾ

ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ‘ਯਕਮੁਸ਼ਤ ਨਿਬੇੜਾ ਸਕੀਮ, 2025’ ਤਹਿਤ ਹੁਣ ਤੱਕ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ । ਚੀਮਾ ਨੇ ਜਾਰੀ ਬਿਆਨ ’ਚ ਦੱਸਿਆ ਕਿ ਪਹਿਲੀ ਅਕਤੂਬਰ...

  • fb
  • twitter
  • whatsapp
  • whatsapp
Advertisement

ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ‘ਯਕਮੁਸ਼ਤ ਨਿਬੇੜਾ ਸਕੀਮ, 2025’ ਤਹਿਤ ਹੁਣ ਤੱਕ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ । ਚੀਮਾ ਨੇ ਜਾਰੀ ਬਿਆਨ ’ਚ ਦੱਸਿਆ ਕਿ ਪਹਿਲੀ ਅਕਤੂਬਰ 2025 ਨੂੰ ਓ ਟੀ ਐੱਸ 2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਵਜੋਂ 38,477 ਕਰੋੜ ਰੁਪਏ ਦੀ ਛੋਟ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਦੀ ਆਖਰੀ ਤਰੀਕ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱਤੀ ਹੈ। ਸਮਾਂ ਸੀਮਾ ਵਿੱਚ ਇਹ ਵਾਧਾ ਸਨਅਤੀ ਜਥੇਬੰਦੀਆਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਓ ਟੀ ਐੱਸ 2025 ਸਾਰੀਆਂ ਸ਼੍ਰੇਣੀਆਂ ਵਿੱਚ ਵਿਆਜ ਅਤੇ ਜੁਰਮਾਨੇ ਦੀ 100 ਫ਼ੀਸਦੀ ਛੋਟ ਦਿੰਦਿਆਂ ਕਾਰੋਬਾਰਾਂ ਦੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਂਦੀ ਹੈ।

Advertisement

ਉਨ੍ਹਾਂ ਕਿਹਾ ਕਿ 1 ਕਰੋੜ ਰੁਪਏ ਤੱਕ ਦੇ ਬਕਾਏ ਲਈ 50 ਫ਼ੀਸਦੀ ਛੋਟ, 1 ਕਰੋੜ ਤੋਂ 25 ਕਰੋੜ ਰੁਪਏ ਤੱਕ ਦੇ ਬਕਾਏ ਲਈ 25 ਫ਼ੀਸਦੀ ਛੋਟ, ਅਤੇ 25 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਲਈ 10 ਫ਼ੀਸਦੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ 1948 ਦੀ ਧਾਰਾ 14-ਬੀ ਅਤੇ ਪੰਜਾਬ ਵੈਟ ਐਕਟ 2005 ਦੀ ਧਾਰਾ 51 ਤਹਿਤ ਵੀ ਇਸੇ ਤਰ੍ਹਾਂ ਦੀ ਰਾਹਤ ਮੁਹੱਈਆ ਕੀਤੀ ਗਈ ਹੈ। ਵਿੱਤ ਮੰਤਰੀ ਨੇ ਕਿਹਾ ਕਿ ਉਹ ਸਾਰੇ ਯੋਗ ਕਰਦਾਤਾਵਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਪੁਰਾਣੇ ਬਕਾਏ ਨਿਬੇੜਨ ਅਤੇ ਮੌਕੇ ਦਾ ਲਾਭ ਉਠਾਉਣ।

Advertisement

Advertisement
×