ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫ਼ੀਸਦ ਵਾਧਾ
ਪੰਜਾਬ ਵਿੱਚ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਹੋਈ ਉਗਰਾਹੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਹ ਵਾਧਾ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਗਈ ਕੰਪਾਊਂਡਿੰਗ...
Advertisement
ਪੰਜਾਬ ਵਿੱਚ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਹੋਈ ਉਗਰਾਹੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਹ ਵਾਧਾ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਗਈ ਕੰਪਾਊਂਡਿੰਗ ਫ਼ੀਸ ਵਰਗੇ ਕਈ ਮਾਪਦੰਡਾਂ ਵਿੱਚ ਦਰਜ ਕੀਤਾ ਗਿਆ ਹੈ। ਕੰਪਾਊਂਡਿਗ ਫ਼ੀਸਾਂ ਵਿੱਚ ਪਿਛਲੇ ਸਾਲ ਦੇ 49.68 ਲੱਖ ਰੁਪਏ ਦੇ ਮੁਕਾਬਲੇ ਇਸ ਵਰ੍ਹੇ 1.10 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ, ਇਸ ਤਰ੍ਹਾਂ ਇਹ ਵਾਧਾ 121 ਫ਼ੀਸਦੀ ਬਣਦਾ ਹੈ। ਪਿਛਲੇ ਸਾਲ ਦੇ 587 ਦੇ ਮੁਕਾਬਲੇ ਇਸ ਵਰ੍ਹੇ 1531 ਕੇਸ ਦਰਜ ਕੀਤੇ ਗਏ। ਅੱਜ ਇੱਥੇ ਅਨਾਜ ਭਵਨ ਵਿੱਚ ਲੀਗਲ ਮੈਟਰੋਲੋਜੀ ਵਿੰਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
Advertisement
Advertisement