ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੇ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ 6 ਦਿਨਾਂ ਵਿੱਚ ਕੁੱਲ 137 ਬੱਚਿਆਂ ਨੂੰ ਬਚਾਇਆ ਕੀਤਾ ਹੈ। ਇਹ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ’ਤੇ ਛਾਪੇ ਮਾਰੇ ਗਏ ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਇਸ ਵਿੱਚੋਂ 13 ਬੱਚਿਆਂ ਨੂੰ ਦਸਤਾਵੇਜ਼ੀ ਜਾਂਚ ਤੋਂ ਬਾਅਦ ਮਾਪਿਆਂ ਦੇ ਹਵਾਲੇ ਕਰ ਦਿੱਤਾ ਹੈ ਜਦਕਿ 7 ਬੱਚਿਆਂ ਨੂੰ ਪਟਿਆਲਾ ਦੇ ਬਾਲ ਘਰ ਵਿੱਚ ਭੇਜਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਕਿਸੇ ਵੀ ਬੱਚੇ ਦੀ ਐਫ.ਆਈ.ਆਰ ਜਾਂ ਡੀ.ਐਨ.ਏ ਜਾਂਚ ਦੀ ਲੋੜ ਨਹੀਂ ਪਈ, ਪਰ ਪਟਿਆਲਾ ਬਾਲ ਭਲਾਈ ਕਮੇਟੀ ਵੱਲੋਂ ਜਾਂਚ ਜਾਰੀ ਹੈ ਅਤੇ ਜੇ ਲੋੜ ਪਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਾਪੇ ਆਪਣੇ ਬੱਚਿਆਂ ਨੂੰ ਮੁੜ ਭੀਖ ਮੰਗਣ ਲਈ ਭੇਜਦੇ ਹੋਏ ਪਾਏ ਗਏ ਤਾਂ ਉਨ੍ਹਾਂ ਨੂੰ ਅਯੋਗ ਸਰਪ੍ਰਸਤ ਘੋਸ਼ਿਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਅਤੇ ਸਿਵਲ ਸੋਸਾਇਟੀ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ ਸਗੋਂ ਚਾਈਲਡ ਹੈਲਪ ਲਾਈਨ 1098 ’ਤੇ ਫ਼ੋਨ ਕਰਕੇ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।
+
Advertisement
Advertisement
Advertisement
Advertisement
×