ਨਸ਼ਾ ਤਸਕਰ ਗਰੋਹ ਦੇ 14 ਕਾਬੂ; 4 ਕਿਲੋ ਹੈਰੋਇਨ ਬਰਾਮਦ
ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲੀਸ ਜ਼ਿਲ੍ਹਾ ਖੰਨਾ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪੁਲੀਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ ਕਰਦਿਆਂ 5 ਜਣਿਆਂ ਨੂੰ 4 ਕਿਲੋ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲੀਸ ਜ਼ਿਲ੍ਹਾ ਖੰਨਾ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪੁਲੀਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ ਕਰਦਿਆਂ 5 ਜਣਿਆਂ ਨੂੰ 4 ਕਿਲੋ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਡਾ.ਜੋਤੀ ਯਾਦਵ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਜਸ਼ਨਪ੍ਰੀਤ ਸਿੰਘ ਵਾਸੀ ਭਾਈਰੂਪਾ (ਬਠਿੰਡਾ) ਅਤੇ ਅੰਗਰੇਜ਼ ਸਿੰਘ ਵਾਸੀ ਕੀੜੀ ਬੋਤਲ (ਤਰਨਤਾਰਨ) ਜੋ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਅੱਜ ਹੈਰੋਇਨ ਦੀ ਵੱਡੀ ਪੇਖ ਲੈ ਕੇ ਫਿਰੋਜ਼ਪੁਰ ਤੋਂ ਵਾਇਆ ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੇ ਹਨ। ਪੁਲੀਸ ਨੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਹਰਸ਼ਦੀਪ ਸਿੰਘ ਵਾਸੀ ਦੀਵਾਲਾ (ਸਮਰਾਲਾ), ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਕਟਾਣੀ ਖੁਰਦ (ਲੁਧਿਆਣਾ) ਅਤੇ ਗੁਰਤੇਜ ਸਿੰਘ ਉਰਫ਼ ਤੇਜੀ ਵਾਸੀ ਸਠਿਆਲਾ (ਅੰਮ੍ਰਿਤਸਰ) ਨੂੰ ਹੈਰੋਇਨ ਸਪਲਾਈ ਕਰਦੇ ਹਨ ਜਿਸ ਤੇ ਉਕਤ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਪੁਲੀਸ ਨੇ 4 ਹੋਰ ਵੱਖ ਵੱਖ ਮੁਕੱਦਮਿਆਂ ਵਿਚ 6 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਚੱਕਮਾਫ਼ੀ ਪਾਸੋਂ 15 ਗ੍ਰਾਮ ਹੈਰੋਇਨ, ਮਨਜੀਤ ਸਿੰਘ ਉਰਫ਼ ਸਤਾ ਵਾਸੀ ਧਮੋਟ ਕਲਾਂ (ਪਾਇਲ), ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਧਮੋਟ ਕਲਾਂ, ਸਮਸ਼ੇਰ ਸਿੰਘ ਵਾਸੀ ਸਰਹਾਲੀ ਕਲਾਂ ਪਾਸੋਂ 50 ਗ੍ਰਾਮ (ਕੁੱਲ 245 ਗ੍ਰਾਮ ਹੈਰੋਇਨ) ਬਰਾਮਦ ਹੋਈ।

