ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 29 ਸਤੰਬਰ
‘ਨਾਟਿਅਮ’ ਥੀਏਟਰ ਗਰੁੱਪ ਪੰਜਾਬ ਵੱਲੋਂ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ, ਪੰਜਾਬ ਸੰਗੀਤ ਨਾਟਕ ਅਕਾਦਮੀ, ਹਰਿਆਣਾ ਕਲਾ ਪਰਿਸ਼ਦ ਅਤੇ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ 15 ਰੋਜ਼ਾ ‘ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ’ 1 ਤੋਂ 15 ਅਕਤੂਬਰ ਤੱਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਆਡੀਟੋਰੀਅਮ ਵਿੱਚ ਹੋਵੇਗਾ। ਗਰੁੱਪ ਦੇ ਚੇਅਰਮੈਨ ਕਸ਼ਿਸ਼ ਗੁਪਤਾ, ਨਿਰਦੇਸ਼ਕ ਕੀਰਤੀ ਕਿਰਪਾਲ ਅਤੇ ਸੁਰਿੰਦਰ ਕੌਰ ਨੇ ਂ ਦੱਸਿਆ ਕਿ ਮੇਲੇ ਵਿੱਚ 15 ਦਿਨ ਹਰ ਰੋਜ਼ ਇੱਕ ਕੌਮੀ ਪੱਧਰ ਦੀ ਥੀਏਟਰ ਟੀਮ ਸ਼ਾਮ 7:30 ਵਜੇ ਆਪਣੀ ਪੇਸ਼ਕਾਰੀ ਦੇਵੇਗੀ। ਨਾਟ-ਉਤਸਵ ਵਿੱਚ ਪੰਜਾਬ ਤੋਂ ਇਲਾਵਾ ਅਸਾਮ, ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੀਆਂ ਟੀਮਾਂ ਸ਼ਾਮਲ ਹੋਣਗੀਆਂ।