DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

15 ਪਿਸਤੌਲ ਤੇ ਹੈਰੋਇਨ ਦੀ ਖੇਪ ਬਰਾਮਦ

ਦੋ ਮੁਲਜ਼ਮ ਕਾਬੂ; ਦੋਵੇਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ’ਚ ਸਨ: ਡੀ ਜੀ ਪੀ

  • fb
  • twitter
  • whatsapp
  • whatsapp
featured-img featured-img
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ।
Advertisement

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੌਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਜਣਿਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ ਵਾਸੀ ਰੋੜਾਂਵਾਲਾ ਖੁਰਦ ਅਤੇ ਸ਼ੁਭਪ੍ਰੀਤ ਸਿੰਘ ਉਰਫ਼ ਸ਼ੁਭ ਵਾਸੀ ਵੇਰਕਾ-ਮਜੀਠਾ ਬਾਈਪਾਸ ਅੰਮ੍ਰਿਤਸਰ ਵਜੋਂ ਹੋਈ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਆਧਾਰਤ ਹੈਂਡਲਰਾਂ ਦੇ ਸੰਪਰਕ ’ਚ ਸਨ ਅਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰ ਕੇ ਅੱਗੇ ਸਪਲਾਈ ਕਰਦੇ ਸਨ। ਆਈ ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਮੁਲਜ਼ਮਾਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਅਟਾਰੀ-ਝਬਾਲ ਰੋਡ ਸਥਿਤ ਧੁੱਸੀ ਬੰਨ੍ਹ ਟੀ-ਪੁਆਇੰਟ ’ਤੇ ਨਾਕਾ ਲਾਇਆ। ਇਸ ਦੌਰਾਨ ਸਕੂਟਰ ’ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ।

ਉਨ੍ਹਾਂ ਦੱਸਿਆ ਕਿ ਸ਼ੁਭਪ੍ਰੀਤ ਸਿੰਘ ਅਤੇ ਪਿੱਛੇ ਬੈਠੇ ਦੀਪਕ ਸਿੰਘ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 15 ਪਿਸਤੌਲ ਅਤੇ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਐੱਸ ਐੱਸ ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਦੇ ਆਧਾਰ ’ਤੇ ਇਸ ਮੌਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਘਰਿੰਡਾ ਵਿੱਚ ਐੱਨ ਡੀ ਪੀ ਐੱਸ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement
×