156.61 ਲੱਖ ਟਨ ਝੋਨੇ ਦੀ ਖ਼ਰੀਦ ਹੋਈ: ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੀਜ਼ਨ 2025-26 ਤਹਿਤ ਝੋਨੇ ਦੇ ਖ਼ਰੀਦ ਕਾਰਜਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ 156.61 ਲੱਖ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ...
Advertisement
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸੀਜ਼ਨ 2025-26 ਤਹਿਤ ਝੋਨੇ ਦੇ ਖ਼ਰੀਦ ਕਾਰਜਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ 156.61 ਲੱਖ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਕਿਸਾਨਾਂ ਨੂੰ ਅਦਾਇਗੀ ਵੀ ਨਾਲੋ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ 20 ਨਵੰਬਰ ਤੱਕ 156.77 ਲੱਖ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ। ਇਸ ’ਚੋਂ 156.61 ਲੱਖ ਟਨ ਦੀ ਖ਼ਰੀਦ ਹੋ ਚੁੱਕੀ ਹੈ। ਸਰਕਾਰੀ ਏਜੰਸੀਆਂ ਨੇ 156.38 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸ ਵਿੱਚੋਂ 99 ਫ਼ੀਸਦੀ ਕਰੀਬ 155.09 ਲੱਖ ਟਨ ਦੀ ਚੁਕਾਈ ਹੋ ਚੁੱਕੀ ਹੈ। ਪਨਗ੍ਰੇਨ ਵੱਲੋਂ ਸਭ ਤੋਂ ਵੱਧ 66.12 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੀਜ਼ਨ ਦੌਰਾਨ ਸੂਬੇ ਵਿੱਚੋਂ ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 13.48 ਲੱਖ ਟਨ ਝੋਨੇ ਦੀ ਖ਼ਰੀਦ ਹੋਈ ਹੈ।
Advertisement
Advertisement
×

