ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਦੀ ਮਦਦ ਲਈ 160 ਮੈਡੀਕਲ ਟੀਮਾਂ ਤਾਇਨਾਤ: ਗੋਇਲ

ਫਿਰੋਜ਼ਪੁਰ ਜ਼ਿਲ੍ਹੇ ’ਚ 65 ਪਿੰਡ ਪਾਣੀ ਦੀ ਮਾਰ ਹੇਠ
ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ।
Advertisement

ਜ਼ਿਲ੍ਹੇ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਾਲੇ 65 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਦਿਨੀਂ ਤੱਥ 62 ਪਿੰਡ ਪ੍ਰਭਾਵਿਤ ਸਨ ਪਾਣੀ ਦਾ ਪੱਧਰ ਵੱਧਣ ਕਰਕੇ ਤਿੰਨ ਹੋਰ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਰਾਹਤ ਕਾਰਜ ਦਿਨ ਰਾਤ ਜੰਗੀ ਪੱਧਰ ’ਤੇ ਜਾਰੀ ਹਨ।

ਜ਼ਿਲ੍ਹੇ ਦੇ ਵਿੱਚ ਕਰੀਬ 160 ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ 24 ਘੰਟੇ ਲਈ ਤੈਨਾਤ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਜਿੱਥੇ ਪਸ਼ੂਆਂ ਨੂੰ ਚਾਰਾ ਮੁਹੱਈਆ ਕਰਵਾਇਆ ਗਿਆ ਹੈ, ਉੱਥੇ ਇਨ੍ਹਾਂ ਦੀ ਸਿਹਤ ਸੰਭਾਲ ਦੇ ਲਈ ਡਾਕਟਰ ਅਤੇ ਹੋਰ ਟੀਮਾਂ ਵੀ ਤੈਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹੇ ਦੇ ਵਿੱਚ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਤੋਂ ਲੈ ਕੇ ਪਟਵਾਰੀ ਤੱਕ, ਵਿਭਾਗਾਂ ਦੇ ਸਕੱਤਰ, ਪੁਲੀਸ ਅਧਿਕਾਰੀ ਅਤੇ ਹੇਠਲੇ ਪੱਧਰ ’ਤੇ ਖੁਦ ਪਿੰਡ ਵਾਸੀ ਵੀ ਇੱਕ ਦੂਜੇ ਦੀ ਸਹਾਇਤਾ ਕਰ ਰਹੇ ਹਨ ਤਾਂ ਜੋ ਇਸ ਔਖੀ ਘੜੀ ਵਿਚੋਂ ਬਾਹਰ ਨਿਕਲਿਆ ਜਾ ਸਕੇ।

Advertisement

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਜਦੋਂ ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਪੀੜਤਾਂ ਤੱਕ ਸਹਾਇਤਾ ਪਹੁੰਚਾਉਣ ਲਈ ਹੈਲੀਕਾਪਟਰ ਦੀ ਲੋੜ ਹੈ ਇਸ ਲਈ ਉਨ੍ਹਾਂ ਤੁਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੈਲੀਕਾਪਟਰ ਰਾਹੀਂ ਪੀੜਤਾਂ ਤੱਕ ਰੈਸਕਿਊ ਅਤੇ ਰਾਹਤ ਸਹਾਇਤਾ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੀ ਮੁਹੱਈਆ ਕਰਵਾਈ ਜਾਵੇਗੀ ਜਿਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਕੈਬਿਨਟ ਮੰਤਰੀ ਨੇ ਰਾਹਤ ਕੇਂਦਰਾਂ ਵਿੱਚ ਰਹਿ ਰਹੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਤੇ ਅਧਿਕਾਰੀਆਂ ਨੂੰ ਮੌਕੇ ’ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਨਰੇਸ਼ ਕਟਾਰੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਨਿਧੀ ਕੁਮੁਦ ਬੰਬਾਹ, ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ, ਚੇਅਰਮੈਨ ਬਲਰਾਜ ਸਿੰਘ ਕਟੋਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement
Tags :
latest punjabi newsPunjab Flood UpdatePunjabi Tribune Newspunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿੳੂਨ
Show comments