ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਜੁਲਾਈ
ਜ਼ਿਲ੍ਹਾ ਸੰਗਰੂਰ ਵਿਚ 17 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ 12 ਮਰੀਜ਼ ਕਰੋਨਾ ਖ਼ਿਲਾਫ ਜੰਗ ਜਿੱਤਣ ਮਗਰੋਂ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ ਹਨ। ਜ਼ਿਲ੍ਹੇ ਵਿਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 936 ਹੋ ਚੁੱਕੀ ਹੈ ਜਿਨ੍ਹਾਂ ’ਚੋਂ 687 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਐਕਟਿਵ ਕਰੋਨਾ ਪੀੜ੍ਹਤ ਮਰੀਜ਼ਾਂ ਦੀ ਗਿਣਤੀ 226 ਹੈ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਜ਼ਿਲ੍ਹਾ ਸਿਹਤ ਵਿਭਾਗ ਦੇ ਬੁਲਾਰੇ ਅਨੁਸਾਰ ਅੱਜ ਨਵੇਂ ਆਏ 17 ਮਰੀਜ਼ਾਂ ’ਚੋਂ 6 ਲਹਿਰਾਗਾਗਾ/ਮੂਨਕ, 5 ਮਲੇਰਕੋਟਲਾ, 2 ਅਮਰਗੜ੍ਹ ਅਤੇ 3 ਧੂਰੀ ਦੇ ਹਨ। ਇੱਕ ਮਰੀਜ਼ ਭਵਾਨੀਗੜ੍ਹ ਦਾ ਹੈ।