ਹੜ੍ਹ ਪ੍ਰਭਾਵਿਤ ਪਿੰਡਾਂ ’ਚ 1700 ਗਜ਼ਟਿਡ ਅਫ਼ਸਰ ਤਾਇਨਾਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ 1700 ਗਜ਼ਟਿਡ ਅਧਿਕਾਰੀਆਂ ਨੂੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਤਾਇਨਾਤ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ...
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ 1700 ਗਜ਼ਟਿਡ ਅਧਿਕਾਰੀਆਂ ਨੂੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਤਾਇਨਾਤ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ।
ਇਸ ਨਾਲ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀਆਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ, ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ, ਜਿਸ ਨਾਲ 3 ਲੱਖ 80 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਹਨ।
Advertisement
Advertisement