ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੀਆਂ ਜੇਲ੍ਹਾਂ ’ਚ 1700 ਸੁਰੱਖਿਆ ਗਾਰਡ ਹੋਣਗੇ ਭਰਤੀ

ਕੈਬਨਿਟ ਮੰਤਰੀ ਵੱਲੋਂ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼, ਸਾਬਕਾ ਤੇ ਗ਼ੈਰ-ਸਾਬਕਾ ਸੈਨਿਕਾਂ ਨੂੰ ਕੀਤਾ ਜਾਵੇਗਾ ਸ਼ਾਮਲ
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਮੀਟਿੰਗ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕੁਝ ਸੁਰੱਖਿਆ ਕਰਮੀ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਹੋਰ ਨਵੀਂ ਭਰਤੀ ਕੀਤੀ ਜਾਵੇਗੀ, ਜਿਸ ਵਿੱਚ ਸਾਬਕਾ ਸੈਨਿਕਾਂ ਅਤੇ ਗ਼ੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜੇਲ੍ਹਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ ਅਤੇ ਸਾਬਕਾ ਸੈਨਿਕਾਂ ਤੇ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਦਿੱਤੇ ਜਾਣਗੇ। ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਕਿਹਾ ਕਿ ਪੈਸਕੋ ਵੱਲੋਂ ਪਹਿਲਾਂ ਹੀ 900 ਸੁਰੱਖਿਆ ਗਾਰਡ ਭਰਤੀ ਕੀਤੇ ਜਾ ਚੁੱਕੇ ਹਨ। ਜਦੋਂ ਕਿ ਬਾਕੀ ਅਸਾਮੀਆਂ ਨੂੰ ਜਲਦ ਹੀ ਭਰਿਆ ਜਾਵੇਗਾ। ਕੈਬਨਿਟ ਮੰਤਰੀ ਨੇ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ ਦਿੱਤੇ ਤਾਂ ਜੋ ਬਾਕੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ। ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇਗੀ।

Advertisement
Advertisement
Show comments