ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

18 ਲੱਖ ਟਨ ਝੋਨੇ ਦੀ ਆਮਦ ਹੋਈ: ਕਟਾਰੂਚੱਕ

17 ਲੱਖ ਤੋਂ ਵੱਧ ਦੀ ਖ਼ਰੀਦ ਕਰਨ ਦਾ ਦਾਅਵਾ
ਬੰਗਾ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ।
Advertisement

ਸੁਰਜੀਤ ਮਜਾਰੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਕੁੱਲ 18 ਲੱਖ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 17 ਲੱਖ ਟਨ ਤੋਂ ਵੱਧ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

Advertisement

ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ 1822 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਜਾਰੀ ਹੈ। ਰੋਜ਼ਾਨਾ ਮੰਡੀਆਂ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।

ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਸੂਬੇ ਵਿੱਚ ਹੁਣ ਤੱਕ ਖ਼ਰੀਦੀ ਫ਼ਸਲ ਲਈ ਕਿਸਾਨਾਂ ਨੂੰ 3215 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਰਾਜ ਨੂੰ 172 ਲੱਖ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ। ਕਿਸਾਨਾਂ ਦੇ ਖਾਤਿਆਂ ਵਿੱਚ ਖ਼ਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾ ਰਹੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ।

Advertisement
Show comments