ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੇ ਕਾਰਨ 18 ਸਾਲਾ ਨੌਜਵਾਨ ਦੀ ਮੌਤ

ਪਿੰਡ ਭੁੱਚੋ ਕਲਾਂ ਦਾ 18 ਸਾਲਾ ਨੌਜਵਾਨ ਕਥਿਤ ਨਸ਼ੇ ਦੀ ਭੇਟ ਚੜ੍ਹ ਗਿਆ। ਉਸ ਦੀ ਲਾਸ਼ ਭੁੱਚੋ ਮੰਡੀ ਦੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਦੀਆਂ ਝਾੜੀਆਂ ਵਿੱਚੋਂ ਬਰਾਮਦ ਹੋਈ ਹੈ ਅਤੇ ਉਸ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ। ਰੇਲਵੇ ਪੁਲੀਸ...
Advertisement

ਪਿੰਡ ਭੁੱਚੋ ਕਲਾਂ ਦਾ 18 ਸਾਲਾ ਨੌਜਵਾਨ ਕਥਿਤ ਨਸ਼ੇ ਦੀ ਭੇਟ ਚੜ੍ਹ ਗਿਆ। ਉਸ ਦੀ ਲਾਸ਼ ਭੁੱਚੋ ਮੰਡੀ ਦੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਦੀਆਂ ਝਾੜੀਆਂ ਵਿੱਚੋਂ ਬਰਾਮਦ ਹੋਈ ਹੈ ਅਤੇ ਉਸ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ। ਰੇਲਵੇ ਪੁਲੀਸ ਦੇ ਏ ਐੱਸ ਆਈ ਹਰਬੰਸ ਸਿੰਘ ਅਤੇ ਹੌਲਦਾਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦੀ ਪਛਾਣ ਕ੍ਰਿਸ਼ਨ ਕੁਮਾਰ ਵਾਸੀ ਭੁੱਚੋ ਕਲਾਂ ਵਜੋਂ ਹੋਈ ਹੈ। ਨੌਜਵਾਨ ਦੇ ਮਾਤਾ, ਪਿਤਾ ਤੇ ਪਰਿਵਾਰਕ ਮੈਂਬਰ ਪਹਿਲਾਂ ਹੀ ਮਰ ਚੁੱਕੇ ਹਨ। ਇਹ ਆਪਣੇ ਪਰਿਵਾਰ ਵਿੱਚ ਇਕੱਲਾ ਹੀ ਸੀ। ਪੁਲੀਸ ਵੱਲੋਂ ਉਸ ਦੇ ਚਾਚੇ ਨੂੰ ਭਾਲ ਕੇ ਲਿਆਂਦਾ ਗਿਆ ਅਤੇ ਫਿਰ ਅਗਲੀ ਕਾਰਵਾਈ ਸ਼ੁਰੂ ਹੋਈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਿਸਰਾ ਲੈਬ ਵਿੱਚ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

Advertisement
Advertisement
Show comments