ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 183 ਕਰੋੜ ਰੁਪਏ ਜਾਰੀ: ਬਲਜੀਤ ਕੌਰ
ਟ੍ਰਬਿਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਜੁਲਾਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਬਾਰੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ...
Advertisement
ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੁਲਾਈ
Advertisement
ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਸ ਬਾਰੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਿਰਫ਼ 2016-17 ਤੱਕ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜਾਰੀ ਨਾ ਕਰਨ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਸੂਬਾ ਸਰਕਾਰ ਨੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਾਈਵੇਟ ਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫੀਸ 40 ਫੀਸਦੀ ਰਾਸ਼ੀ ਜਾਰੀ ਕਰ ਦਾ ਫ਼ੈਸਲਾ ਕੀਤਾ ਸੀ।
Advertisement