ਪੰਜਾਬੀ ਭਾਸ਼ਾ ਓਲੰਪਿਆਡ ਲਈ 2.25 ਲੱਖ ਦੀ ਰਜਿਸਟਰੇਸ਼ਨ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪਿਆਡ ਵਿੱਚ ਵੱਡੇ ਪੱਧਰ ’ਤੇ ਵਿਦਿਆਰਥੀਆਂ ਦੀ ਦਿਲਚਸਪੀ ਦਿਖਾ ਰਹੇ ਹਨ। ਇਸ ਮੁਕਾਬਲੇ ਲਈ ਹੁਣ ਤੱਕ 2,25,916 ਵਿਦਿਆਰਥੀਆਂ...
Advertisement
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪਿਆਡ ਵਿੱਚ ਵੱਡੇ ਪੱਧਰ ’ਤੇ ਵਿਦਿਆਰਥੀਆਂ ਦੀ ਦਿਲਚਸਪੀ ਦਿਖਾ ਰਹੇ ਹਨ। ਇਸ ਮੁਕਾਬਲੇ ਲਈ ਹੁਣ ਤੱਕ 2,25,916 ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਹਰ ਸ਼੍ਰੇਣੀ ਪ੍ਰਾਇਮਰੀ, ਮਿਡਲ, ਸੈਕੰਡਰੀ ਵਿੱਚ ਪਹਿਲੇ 10 ਵਿਦਿਆਰਥੀਆਂ ਨੂੰ 11,000 ਰੁਪਏ ਦਾ ਪਹਿਲਾ ਇਨਾਮ, 7,100 ਰੁਪਏ ਦਾ ਦੂਜਾ ਇਨਾਮ ਅਤੇ 5,100 ਰੁਪਏ ਦਾ ਤੀਜਾ ਇਨਾਮ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਓਲੰਪਿਆਡ ਲਈ ਰਜਿਸਟਰੇਸ਼ਨ ਪ੍ਰਕਿਰਿਆ 31 ਅਕਤੂਬਰ ਨੂੰ ਸਮਾਪਤ ਹੋਈ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ, ਜਿਸ ਵਿੱਚ 1,35,784 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ।
Advertisement
Advertisement
