ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਕਾਲੀ ਦਲ ਦੇ 2 ਸਾਬਕਾ ਮੰਤਰੀਆਂ ਵੱਲੋਂ ਅਕਾਲ ਤਖ਼ਤ ’ਤੇ ਸਪੱਸ਼ਟੀਕਰਨ ਪੇਸ਼

ਜੀਐਸ ਪੌਲ ਅੰਮ੍ਰਿਤਸਰ, 6 ਸਤੰਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਅਤੇ ਸੁੱਚਾ ਸਿੰਘ ਲੰਗਾਹ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਏ ਅਤੇ ਵਿਵਾਦਪੂਰਨ ਫ਼ੈਸਲੇ ਲੈਣ...
Advertisement

ਜੀਐਸ ਪੌਲ

ਅੰਮ੍ਰਿਤਸਰ, 6 ਸਤੰਬਰ

Advertisement

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਅਤੇ ਸੁੱਚਾ ਸਿੰਘ ਲੰਗਾਹ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਏ ਅਤੇ ਵਿਵਾਦਪੂਰਨ ਫ਼ੈਸਲੇ ਲੈਣ ਵੇਲੇ ਮੰਤਰੀ ਮੰਡਲ ਦਾ ਹਿੱਸਾ ਹੋਣ ਲਈ ਆਪਣਾ ਰੁਖ਼ ਸਪੱਸ਼ਟ ਕਰਨ ਲਈ ਵੱਖੋ-ਵੱਖਰੇ ਤੌਰ 'ਤੇ ਆਪਣੇ ਸਪੱਸ਼ਟੀਕਰਨ ਸੌਂਪੇ।

ਮਨਪ੍ਰੀਤ ਬਾਦਲ ਬਾਦਲ 2007 ਤੋਂ 2010 ਤੱਕ ਅਕਾਲੀ ਦਲ ਦੀ ਕੈਬਨਿਟ ਵਿੱਚ ਵਿੱਤ ਮੰਤਰੀ ਰਹੇ ਹਨ। ਕੇਂਦਰ ਦੀ ਵੱਲੋਂ ਕਰਜ਼ਾ ਮੁਆਫੀ ਦੀ ਪੇਸ਼ਕਸ਼ ਨਾਲ ਸਬੰਧਤ ਵਿਸ਼ੇ ਨੂੰ ਲੈ ਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅਕਤੂਬਰ 2010 ਵਿੱਚ ਉਨ੍ਹਾਂ ਨੂੰ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਸੁੱਚਾ ਸਿੰਘ ਲੰਗਾਹ 2007 ਤੋਂ 2012 ਤੱਕ ਖੇਤੀਬਾੜੀ ਮੰਤਰੀ ਰਹੇ ਹਨ।

ਮਨਪ੍ਰੀਤ ਬਾਦਲ ਨੇ ਇਥੇ ਪਹੁੰਚਣ ਮੌਕੇ ਆਪਣੀ ਫੇਰੀ ਬਾਰੇ ਕੋਈ ਟਿੱਪਣੀ ਨਹੀਂ ਕੀਤੀ, ਉਧਰ ਲੰਗਾਹ ਨੇ ਕਿਹਾ ਕਿ ਉਹ ਲਿਖਤੀ ਰੂਪ ਵਿੱਚ ਆਪਣਾ ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਏ ਹਨ।

30 ਅਗਸਤ ਨੂੰ ਅਕਾਲ ਤਖ਼ਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ‘ਤਨਖਾਹੀਆ’ ਕਰਾਰ ਦਿੰਦਿਆਂ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਬੇਅਦਬੀ ਦੇ ਮੁੱਦੇ ’ਤੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਸੀ।

Advertisement
Tags :
manpreet Badalpunjab newsPunjabi khabarPunjabi NewsShiromani Akali DalSri Akal Takht SahibSucha singh Langha