ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਹਸਪਤਾਲ ਚਮਕੌਰ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੀਪੀ ਸਿੰਘ ਸਮੇਤ ਹਸਪਤਾਲ ਵਿੱਚ ਟੀਕਾਕਰਨ ਤੇ ਐਮਰਜੈਂਸੀ ਸੇਵਾਵਾਂ ਵਿੱਚ ਲੱਗੇ 20 ਸਿਹਤ ਕਰਮੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਰਾਜੇਸ਼ ਰਾਜੂ ਨੇ ਇਸ ਦੀ ਗੱਲ ਪੁਸ਼ਟੀ ਕੀਤੀ।