‘ਯੁੱਧ ਨਸ਼ਿਆਂ ਵਿਰੁੱਧ’ ਦੇ 200 ਦਿਨ, 19,484 ਕੇਸ ਦਰਜ
                    ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ, ਪਰ ਹਾਲੇ ਵੀ ਨਸ਼ਾ ਤਸਕਰਾਂ ’ਤੇ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਜਾ ਸਕੀ ਹੈ। ਪੰਜਾਬ ਪੁਲੀਸ ਨੇ...
                
        
        
    
                 Advertisement 
                
 
            
        ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ, ਪਰ ਹਾਲੇ ਵੀ ਨਸ਼ਾ ਤਸਕਰਾਂ ’ਤੇ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਜਾ ਸਕੀ ਹੈ। ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 200 ਦਿਨਾਂ ਵਿੱਚ 19,484 ਕੇਸ ਦਰਜ ਕਰ ਕੇ 29,930 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ ਪੁਲੀਸ ਨੇ ਰੋਜ਼ਾਨਾਂ 97 ਕੇਸ ਦਰਜ ਕਰ ਕੇ 150 ਜਣਿਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਪੁਲੀਸ ਵੱਲੋਂ ਹਰ ਘੰਟੇ ਚਾਰ ਕੇਸ ਦਰਜ ਕਰ ਕੇ ਛੇ ਤੋਂ ਸੱਤ ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਪਹਿਲੀ ਮਾਰਚ 2025 ਨੂੰ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।
                 Advertisement 
                
 
            
        
                 Advertisement 
                
 
            
        