ਬਿਜਲੀ ਬਕਾਏ ਅਦਾ ਕਰ ਸਕਣਗੇ 22 ਲੱਖ ਡਿਫਾਲਟਰ : The Tribune India

ਯਕਮੁਸ਼ਤ ਨਿਬੇੜਾ ਸਕੀਮ

ਬਿਜਲੀ ਬਕਾਏ ਅਦਾ ਕਰ ਸਕਣਗੇ 22 ਲੱਖ ਡਿਫਾਲਟਰ

ਮੁੱਖ ਮੰਤਰੀ ਵੱਲੋਂ ਡਿਫਾਲਟਰਾਂ ਨੂੰ ਰਿਆਇਤ ਦੇਣ ਦਾ ਐਲਾਨ

ਬਿਜਲੀ ਬਕਾਏ ਅਦਾ ਕਰ ਸਕਣਗੇ 22 ਲੱਖ ਡਿਫਾਲਟਰ

ਚਰਨਜੀਤ ਭੁੱਲਰ

ਚੰਡੀਗੜ੍ਹ, 26 ਮਈ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਵਰਕੌਮ ਦੇ ਡਿਫਾਲਟਰਾਂ ਨੂੰ ਰਾਹਤ ਦਿੰਦਿਆਂ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਐਲਾਨੀ ਗਈ ਇਹ ਸਕੀਮ ਤਿੰਨ ਮਹੀਨੇ ਜਾਰੀ ਰਹੇਗੀ, ਜਿਸ ਤਹਿਤ ਉਨ੍ਹਾਂ ਖਪਤਕਾਰਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਭਰ ’ਚ ਪਾਵਰਕੌਮ ਦੇ ਕਰੀਬ 22 ਲੱਖ ਡਿਫਾਲਟਰ ਹਨ, ਜੋ ਬਿਜਲੀ ਬਿੱਲ ਨਹੀਂ ਭਰ ਸਕੇ ਹਨ। ਇਨ੍ਹਾਂ ਡਿਫਾਲਟਰਾਂ ਵੱਲ ਕਰੀਬ 4445 ਕਰੋੜ ਰੁਪਏ ਦੇ ਬਕਾਏ ਖੜ੍ਹੇ ਹਨ। ਪੰਜਾਬ ਭਰ ਵਿੱਚ ਕਰੀਬ 3.90 ਲੱਖ ਘਰਾਂ ਦੇ ਬਿਜਲੀ ਕੁਨੈਕਸ਼ਨ ਇਸ ਵੇਲੇ ਕੱਟੇ ਹੋਏ ਹਨ, ਜਿਨ੍ਹਾਂ ਨੂੰ ਪਾਵਰਕੌਮ ਨੇ ਇਹ ਮੌਕਾ ਦਿੱਤਾ ਹੈ। ਸਰਕਾਰੀ ਵਿਭਾਗਾਂ ਵੱਲ ਵੀ ਕਰੀਬ 2370 ਕਰੋੜ ਦੇ ਬਕਾਏ ਖੜ੍ਹੇ ਹਨ, ਜਦਕਿ ਗ਼ੈਰਸਰਕਾਰੀ ਖਪਤਕਾਰਾਂ ਦੇ ਬਕਾਏ 2075 ਕਰੋੜ ਦੇ ਬਣਦੇ ਹਨ। ਇਸੇ ਤਰ੍ਹਾਂ ਘਰੇਲੂ ਬਿਜਲੀ ਦੇ 1000 ਕਰੋੜ, ਕਮਰਸ਼ੀਅਲ ਦੇ 550 ਕਰੋੜ ਅਤੇ ਸਨਅਤੀ ਕੁਨੈਕਸ਼ਨਾਂ ਦੇ ਡਿਫਾਲਟਰਾਂ ਵੱਲ 500 ਕਰੋੜ ਦੇ ਬਕਾਏ ਖੜ੍ਹੇ ਹਨ।

ਕੱਟੇ ਹੋਏ ਕੁਨੈਕਸ਼ਨਾਂ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ 2.70 ਲੱਖ ਘਰ ਬਿਜਲੀ ਤੋਂ ਵਾਂਝੇ ਹਨ। ਸੂਬੇ ’ਚ ਸਭ ਤੋਂ ਵੱਧ ਪੱਛਮੀ ਜ਼ੋਨ (ਬਠਿੰਡਾ, ਮਾਨਸਾ, ਮੁਕਤਸਰ ਆਦਿ ਜ਼ਿਲ੍ਹਿਆਂ) ਵਿੱਚ 85 ਹਜ਼ਾਰ ਕੁਨੈਕਸ਼ਨ ਕੱਟੇ ਹੋਏ ਹਨ, ਜਿਨ੍ਹਾਂ ਵੱਲ ਕਰੀਬ 100 ਕਰੋੜ ਦੀ ਰਾਸ਼ੀ ਖੜ੍ਹੀ ਹੈ। ਮੁੱਖ ਮੰਤਰੀ ਨੇ ਇਸ ਸਕੀਮ ਨੂੰ ਨਸ਼ਰ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਬਿੱਲਾਂ ਦੀ ਬਕਾਇਆ ਰਾਸ਼ੀ ’ਤੇ ਦੇਰੀ ਨਾਲ ਅਦਾਇਗੀ ਉੱਤੇ ਵਿਆਜ 9 ਫ਼ੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ। ਜੇਕਰ ਕੁਨੈਕਸ਼ਨ ਕੱਟਣ ਦੀ ਤਰੀਕ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ ਤੇ ਜੇਕਰ ਇਹ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਸਿਰਫ਼ 6 ਮਹੀਨਿਆਂ ਦੇ ਹੀ ਲਏ ਜਾਣਗੇ।

ਚਾਰ ਕਿਸ਼ਤਾਂ ’ਚ ਬਕਾਏ ਤਾਰਨ ਦੀ ਛੋਟ

ਸਕੀਮ ਤਹਿਤ ਬਕਾਇਆ ਰਕਮ ਇੱਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿੱਚ ਜਮ੍ਹਾਂ ਕਰਾਵਾਏ ਜਾਣ ਦੀ ਛੋਟ ਦਿੱਤੀ ਗਈ ਹੈ, ਜਦਕਿ ਪਹਿਲਾਂ ਅਜਿਹੀ ਵਿਵਸਥਾ ਮੌਜੂਦ ਨਹੀਂ ਸੀ। ਪਹਿਲਾਂ ਬਿੱਲਾਂ ਦੀ ਬਕਾਇਆ ਰਾਸ਼ੀ ਉੱਪਰ ਲੇਟ ਅਦਾਇਗੀ ਉੱਤੇ 18 ਫ਼ੀਸਦ ਕੰਪਾਊਂਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ ਅਤੇ ਕੁਨੈਕਸ਼ਨ ਕੱਟਣ ਦੀ ਤਰੀਕ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਤੱਕ ਦੇ ਪੂਰੇ ਸਮੇਂ ਦੇ ਫਿਕਸਡ ਚਾਰਜਿਜ਼ ਲਏ ਜਾਂਦੇ ਸਨ, ਜੋ ਹੁਣ ਬਿਲਕੁਲ ਬੰਦ ਕਰ ਦਿੱਤੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਅਧਿਆਤਮਕ ਸਨਅਤ ਦੀ ਸੁਪਰ ਮਾਰਕਿਟ

ਜਿੱਥੇ ਗਿਆਨ ਆਜ਼ਾਦ ਹੈ...

ਜਿੱਥੇ ਗਿਆਨ ਆਜ਼ਾਦ ਹੈ...

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਖੁਰਾਕੀ ਕੀਮਤਾਂ ਅਤੇ ਕਿਸਾਨਾਂ ਦਾ ਸੰਕਟ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਗੂਗਲ ਤੇ ਫੇਸਬੁੱਕ ਨੂੰ ਖ਼ਬਰਾਂ ਚਲਾਉਣ ਲਈ ਪਬਲਿਸ਼ਰਾਂ ਨੂੰ ਕਰਨੀ ਹੋਵੇਗੀ ਅਦਾਇਗੀ!

ਕੇਂਦਰ ਸਰਕਾਰ ਵੱਲੋਂ ਡਿਜੀਟਲ ਇੰਡੀਆ ਬਿੱਲ ਦਾ ਖਰੜਾ ਤਿਆਰ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਲੁਧਿਆਣਾ ਨੇੜੇ ਬਣੇਗੀ ਡਿਜੀਟਲ ਜੇਲ੍ਹ: ਭਗਵੰਤ ਮਾਨ

ਜੇਲ੍ਹ ਵਿਭਾਗ ’ਚ ਨਵੇਂ ਭਰਤੀ ਵਾਰਡਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਮਹਿਲਾ ਪਹਿਲਵਾਨ ਨੂੰ ਬ੍ਰਿਜ ਭੂਸ਼ਨ ਦੇ ਦਫ਼ਤਰ ਲੈ ਕੇ ਗਈ ਪੁਲੀਸ

ਛੇੜਛਾੜ ਦੀ ਘਟਨਾ ਦੇ ਦ੍ਰਿਸ਼ ਮੁੜ ਰਚੇ; ਵਿਨੇਸ਼ ਫੋਗਾਟ ਵੱਲੋਂ ਮੀਡੀਆ ਰਿਪ...

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ‘ਜਾਨੋਂ ਮਾਰਨ’ ਦੀ ਧਮਕੀ

ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਵੀ ਧਮਕੀ ਮਿਲਣ ਦਾ ਕੀਤਾ ਦਾਅਵਾ; ਸੁਪ੍ਰਿ...

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਖੁਫ਼ੀਆ ਦਸਤਾਵੇਜ਼ਾਂ ਦੇ ਮਾਮਲੇ ਵਿੱਚ ਟਰੰਪ ’ਤੇ ਦੋਸ਼ ਲੱਗੇ

ਅਪਰਾਧਿਕ ਦੋਸ਼ਾਂ ’ਚ ਘਿਰਨ ਵਾਲੇ ਪਹਿਲੇ ਸਾਬਕਾ ਰਾਸ਼ਟਰਪਤੀ

ਸ਼ਹਿਰ

View All