ਪੱਤਰ ਪ੍ਰੇਰਕ
ਮੋਰਿੰਡਾ, 6 ਸਤੰਬਰ
ਪੁਲੀਸ ਨੇ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲਗਪਗ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੋਰਿੰਡਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਨਥਮਲਪੁਰ ਦੇ ਗੁਰਜੰਟ ਸਿੰਘ ਨੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪਿੰਡ ਗੱਗੜਵਾਲ ਦੇ ਜਗਜਿਓਣ ਸਿੰਘ ਨੇ ਉਸ ਨੂੰ ਅਤੇ ਉਸਦੇ ਇੱਕ ਹੋਰ ਸਾਥੀ ਨੂੰ ਅਮਰੀਕਾ ਭੇਜਣ ਦੇ ਨਾਂ ਹੇਠ 28 ਲੱਖ ਰੁਪਏ ਹਾਸਲ ਕੀਤੇ ਸਨ। ਉਸ ਨੇ ਦੋਵਾਂ ਨੂੰ ਨਾ ਤਾਂ ਅਮਰੀਕਾ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ।