ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੇਲ੍ਹ ਵਿੱਚੋਂ 23 ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 12 ਹੈੱਡਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ...
Advertisement

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 12 ਹੈੱਡਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 700 ਗ੍ਰਾਮ ਤੰਬਾਕੂ, 14 ਗ੍ਰਾਮ ਨਸ਼ੀਲਾ ਪਦਾਰਥ ਅਤੇ 27 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ 135 ਪੁੜੀਆਂ ਜਰਦਾ, 110 ਬੰਡਲ ਬੀੜੀਆਂ ਤੇ 8 ਡਾਟਾ ਕੇਬਲਾਂ ਬਰਾਮਦ ਹੋਈਆਂ ਹਨ। ਤਲਾਸ਼ੀ ਦੌਰਾਨ ਹਾਈ ਸਕਿਉਰਿਟੀ ਜ਼ੋਨ ਦੀ ਛੱਤ ਤੋਂ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀ ਸ਼ਖਤੀ ਦੇ ਬਾਵਜੂਦ ਜੇਲ੍ਹਾਂ ’ਚ ਮੋਬਾਈਲਾਂ ਤੇ ਨਸ਼ੀਲੇ ਪਦਾਰਥਾਂ ਦਾ ਮਿਲਣਾ ਲਗਾਤਾਰ ਜਾਰੀ ਹੈ। ਜੇਲ੍ਹਾਂ ’ਚ ਲਗਾਤਾਰ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

Advertisement
Advertisement
Show comments