ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਅਗਸਤ
ਜ਼ਿਲ੍ਹੇ ਵਿਚ ਕੋਵੀਸ਼ੀਲਡ ਦੀਆਂ 24 ਹਜ਼ਾਰ ਖੁਰਾਕਾਂ ਪਹੁੰਚਣ ਨਾਲ ਅੱਜ ਸਿਵਲ ਹਸਪਤਾਲ ਦਾ ਵੈਕਸੀਨੇਸ਼ਨ ਸੈਂਟਰ ਖੁੱਲ੍ਹਾ ਰਿਹਾ। ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿਚ ਵੀ ਕੋਵੀਸ਼ੀਲਡ ਦੀਆਂ ਖੁਰਾਕਾਂ ਲਾਈਆਂ ਗਈਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਮੋਬਾਈਲ ਟੀਮਾਂ ਨੇ ਵੀ 23 ਥਾਵਾਂ ’ਤੇ ਵੈਕਸੀਨ ਲਾਈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 11 ਲੱਖ ਤੋਂ ਵੱਧ ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ। ਤੀਜੀ ਲਹਿਰ ਦੇ ਖਤਰੇ ਨੂੰ ਦੇਖਦਿਆਂ ਸਕੂਲਾਂ ਵਿਚ ਕਰੋਨਾ ਦਾ ਖਤਰਾ ਮੰਡਰਾਉਣ ਲੱਗ ਪਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਅਤੇ ਟੀਚਰਾਂ ਦੇ ਸੈਂਪਲ ਲੈਣ ਲਈ ਟੀਮਾਂ ਬਣਾ ਦਿੱਤੀਆਂ ਹਨ ਤੇ ਨਾਲ ਹੀ ਸਕੂਲਾਂ ਵਿਚ ਵੀ ਬੱਚਿਆਂ ਦੇ ਕਰੋਨਾ ਟੈਸਟ ਕੀਤੇ ਜਾਣਗੇ।