ਚੰਡੀਗੜ੍ਹ: ਕਰੋਨਾਵਾਇਰਸ ਕਾਰਨ ਪੰਜਾਬ ’ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਮੌਤ ਨਹੀਂ ਹੋਈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ’ਚ ਕਰੋਨਾ ਦੇ 24 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 39 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ। ਇਸ ਵੇਲੇ ਸੂਬੇ ਵਿੱਚ 313 ਐਕਟਿਵ ਕੇਸ ਹਨ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 11 ਨਵੇਂ ਕੇਸ ਸਾਹਮਣੇ ਆਏ ਹਨ ਅਤੇ 10 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ। ਹਰਿਆਣਾ ’ਚ ਇਸ ਵੇਲੇ ਕਰੋਨਾ ਦੇ 136 ਐਕਟਿਵ ਕੇਸ ਹਨ। -ਟਨਸ