ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫਾਜ਼ਿਲਕਾ ਦੇ  ਮੁਹਾਰ ਜਮਸ਼ੇਰ ਤੋਂ 27 ਹਥਿਆਰ ਤੇ ਗੋਲੀਸਿੱਕਾ ਬਰਾਮਦ; ਦੋ ਗ੍ਰਿਫ਼ਤਾਰ 

ਸੀਆਈ ਤੇ  ਐੱਸਐੱਸਓਸੀ ਨੇ ਕੀਤੀ ਕਾਰਵਾਈ; ਵਿਦੇਸ਼ੀ ਸੰਸਥਾ ਦੀ ਭੂਮਿਕਾ ਬਾਰੇ ਜਾਣਕਾਰੀ ਲਈ ਜਾਂਚ ਜਾਰੀ: ਏਆਈਜੀ ਬਰਾੜ
ਫਾਜ਼ਿਲਕਾ ਕਾਊਂਟਰ ਇੰਟੈਲੀਜੈਂਸ ਵੱਲੋਂ ਬਰਾਮਦ ਕੀਤਾ ਹਥਿਆਰਾਂ ਦੇ ਜ਼ਖੀਰਾ। 
Advertisement

ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 27 ਆਧੁਨਿਕ ਹਥਿਆਰਾਂ ਜਿਨ੍ਹਾਂ ਵਿੱਚ .30 ਬੋਰ ਪਿਸਤੌਲ ਅਤੇ 470 ਕਾਰਤੂਸ ਸ਼ਾਮਲ ਹਨ, ਸਣੇ ਦੋ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਡਾਇਰੈਕਟਰ ਜਨਰਲ ਆਫ  ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ, ਵਾਸੀ ਤੇਜਾ ਰਹੇਲਾ, ਫਾਜ਼ਿਲਕਾ, ਅਤੇ ਗੁਰਮੀਤ ਸਿੰਘ, ਵਾਸੀ ਪਿੰਡ ਮੁਹਾਰ ਜਮਸ਼ੇਰ, ਫਾਜ਼ਿਲਕਾ ਵਜੋਂ ਹੋਈ ਹੈ।

Advertisement

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਅਤੇ ਐਸਐਸਓਸੀ ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ 'ਤੇ ਫਾਜ਼ਿਲਕਾ ਖੇਤਰ ਵਿੱਚ ਇੱਕ ਗੁਪਤ ਆਪ੍ਰੇਸ਼ਨ ਚਲਾਇਆ। ਆਪ੍ਰੇਸ਼ਨ ਦੌਰਾਨ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਵਾੜ ਦੇ ਨੇੜੇ ਪਿੰਡ ਮੁਹਾਰ ਜਮਸ਼ੇਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ .30 ਬੋਰ ਦੇ 27 ਗੈਰ-ਕਾਨੂੰਨੀ ਹਥਿਆਰਾਂ ਦੇ ਇੱਕ ਵੱਡੇ ਜ਼ਖੀਰੇ ਅਤੇ 470 ਕਾਰਤੂਸਾਂ ਨਾਲ ਕਾਬੂ ਕੀਤਾ ਗਿਆ।

Advertisement
Show comments