ਨਵੀਂ ਦਿੱਲੀ, 30 ਜੁਲਾਈ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 20,408 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਕੇ 4,40,00,138 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ‘ਚ ਵਾਇਰਸ ਕਾਰਨ 44 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,26,312 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ’ਚ 3, ਹਰਿਆਣਾ ’ਚ 4 ਤੇ ਚੰਡੀਗੜ੍ਹ ’ਚ ਇਕ ਮਰੀਜ਼ ਦੀ ਮੌਤ ਹੋਈ ਹੈ।