ਨਵੀਂ ਦਿੱਲੀ, 19 ਅਗਸਤ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 15,754 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 4,43,14,618 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਵਾਇਰਸ ਕਾਰਨ 47 ਮਰੀਜ਼ਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,27,253 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ’ਚ ਕਰੋਨਾ ਕਾਰਨ 3 ਵਿਅਕਤੀਆਂ ਦੀ ਜਾਨ ਗਈ।