ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 24 ਅਕਤੂਬਰ
ਪਿੰਡ ਸਿਰੀਏਵਾਲਾ ਦੇ ਬੱਸ ਸਟੈਂਡ ਕੋਲ ਬੀਤੀ ਰਾਤ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਟੱਕਰ ਕਾਰਨ ਪਿਓ-ਪੁੱਤਰ ਸਮੇਤ ਤਿੰਨ ਜਣਿਆਂ ਦੀ ਮੌਤ ਅਤੇ ਦੋ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ (43), ਪੁੱਤਰ ਅਭੀਦੀਪ ਸਿੰਘ (14) ਵਾਸੀ ਪਾਵਰ ਹਾਊਸ ਰੋਡ ਬਠਿੰਡਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਕਿਰਨ ਅਰੋੜਾ ਵਾਸੀ ਫਰੀਦਕੋਟ ਵਜੋਂ ਹੋਈ ਹੈ। ਜ਼ਖਮੀਆਂ ਨੂੰ ਆਦੇਸ਼ ਹਸਪਤਾਲ ਭੁੱਚੋ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਮਗਰੋਂ ਟਰੈਕਟਰ ਚਾਲਕ ਵਾਹਨ ਛੱਡ ਕੇ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਉਕਤ ਕਾਰ ਸਵਾਰ ਵਿਅਕਤੀ ਨੇੜਲੇ ਪਿੰਡ ਥਰਾਜ ਵਿੱਚ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਮਗਰੋਂ ਪਰਤ ਰਹੇ ਸਨ। ਸਥਾਨਕ ਥਾਣੇ ਦੀ ਪੁਲੀਸ ਨੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।