ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

3 killed in Road Accident ਮਿਨੀ ਬੱਸ ਤੇ ਮੋਟਰਸਾਈਕਲ ਰੇਹੜੀ ਵਿਚਾਲੇ ਟੱਕਰ, ਬੱਚੇ ਸਣੇ ਪਰਿਵਾਰ ਦੇ ਤਿੰਨ ਜੀਅ ਹਲਾਕ

ਦੋ ਹੋਰ ਵਿਅਕਤੀ ਜ਼ਖ਼ਮੀ ਹੋਏ; ਪੁਲੀਸ ਨੇ ਬੱਸ ਚਾਲਕ ਨੂੰ ਹਿਰਾਸਤ ’ਚ ਲੈ ਕੇ ਜਾਂਚ ਆਰੰਭੀ
Advertisement

ਪਾਲ ਸਿੰਘ ਨੌਲੀ

ਜਲੰਧਰ, 16 ਨਵੰਬਰ

Advertisement

ਧੂੰਏਂ ਕਾਰਨ ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਪਿੰਡ ਜਗਜੀਤਪੁਰ ਨੇੜੇ ਸ਼ਨਿਚਰਵਾਰ ਨੂੰ ਸਵੇਰੇ ਇੱਕ ਮਿਨੀ ਬੱਸ ਅਤੇ ਮੋਟਰਸਾਈਕਲ ਰੇਹੜੀ ਵਿਚਾਲੇ ਹੋਈ ਟੱਕਰ ਵਿੱਚ ਇੱਕ ਬੱਚੇ ਸਣੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜਣੇ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਰਾਵਲਪਿੰਡੀ ਦੇ ਐੱਸਐੱਚਓ ਕਿਰਪਾਲ ਸਿੰਘ ਪੁਲੀਸ ਪਾਰਟੀ ਸਣੇ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਪਿੰਡ ਵਿਰਕ ਦੇ ਵਸਨੀਕ ਰਾਮਪਾਲ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਗ਼ਰੀਬਦਾਸ ਪੁੱਤਰ ਰਾਮਪਾਲ ਵਾਸੀ ਬਲਵੀਰ ਕਲੋਨੀ, ਜ਼ਿਲ੍ਹਾ ਹੁਸ਼ਿਆਰਪੁਰ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਸਮੇਤ ਮੋਟਰਸਾਈਕਲ ਰੇਹੜੀ ’ਤੇ ਉਸ ਨੂੰ ਮਿਲਣ ਆਇਆ ਸੀ। ਅੱਜ ਸਵੇਰੇ ਜਦੋਂ ਇਹ ਲੋਕ ਹੁਸ਼ਿਆਰਪੁਰ ਪਰਤ ਰਹੇ ਸਨ ਤਾਂ ਪਿੰਡ ਜਗਜੀਤਪੁਰ ਕੋਲ ਉਨ੍ਹਾਂ ਦੇ ਵਾਹਨ ਦੀ ਮਿਨੀ ਬੱਸ ਨਾਲ ਟੱਕਰ ਹੋ ਗਈ। ਮੌਕੇ ’ਤੇ ਪੁੱਜੇ ਰਾਵਲਪਿੰਡੀ ਥਾਣੇ ਦੇ ਐੱਸਐੱਚਓ ਕਿਰਪਾਲ ਸਿੰਘ ਅਨੁਸਾਰ ਅੱਜ ਸਵੇਰੇ 9.30 ਵਜੇ ਦੇ ਕਰੀਬ ਹੁਸ਼ਿਆਰਪੁਰ ਦੀ ਬਲਵੀਰ ਕਾਲੋਨੀ ਵਿੱਚ ਰਹਿਣ ਵਾਲੇ ਇੱਕੋ ਪਰਿਵਾਰ ਦੇ ਪੰਜ ਵਿਅਕਤੀ ਮੋਟਰਸਾਈਕਲ ਰਹੇੜੀ ’ਤੇ ਫਗਵਾੜਾ ਤੋਂ ਹੁਸ਼ਿਆਰਪੁਰ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਮੋਟਰਸਾਈਕਲ ਰੇਹੜੀ ਦੀ ਪਿੰਡ ਜਗਜੀਤਪੁਰ ਨੇੜੇ ਪ੍ਰਾਈਵੇਟ ਕੰਪਨੀ ਦੀ ਮਿਨੀ ਬੱਸ ਨੰਬਰ ਪੀਬੀ09ਏਪੀ-2079 ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗ਼ਰੀਬਦਾਸ ਪੁੱਤਰ ਰਾਮਪਾਲ, ਉਸ ਦੀ ਸੱਸ ਫੂਲਵਤੀ ਅਤੇ ਉਸ ਦੇ ਤਿੰਨ ਸਾਲਾ ਬੱਚੇ ਮਨਪ੍ਰੀਤ ਦੀ ਮੌਤ ਹੋ ਗਈ ਜਦਕਿ ਗ਼ਰੀਬਦਾਸ ਦੀ ਪਤਨੀ ਰਜਨੀ ਅਤੇ ਉਸ ਦੀ ਡੇਢ ਸਾਲ ਦੀ ਬੇਟੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਪ੍ਰਾਈਵੇਟ ਮਿਨੀ ਬੱਸ ਇੱਕ ਮਿੱਲ ਦੀ ਲੇਬਰ ਦੀ ਢੋਆ-ਢੁਆਈ ਦੇ ਕੰਮ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement