ਹੁਸੈਨੀਵਾਲਾ ਹੈੱਡਵਰਕਸ ਤੋਂ ਸਤਲੁਜ 'ਚ 3 ਲੱਖ 11 ਹਜ਼ਾਰ ਕਿਊਸਿਕ ਪਾਣੀ ਛੱਡਿਆ
ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਰਾਹਤ ਕੈਂਪਾਂ ਵਿੱਚ ਜਾਂ ਪ੍ਰਭਾਵਿਤ ਇਲਾਕੇ ਤੋਂ ਬਾਹਰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ
Advertisement
ਹੁਸੈਨੀਵਾਲਾ ਹੈੱਡਵਰਕਸ ਤੋਂ ਸਤਲੁਜ ਦਰਿਆ ਵਿੱਚ 3 ਲੱਖ 11 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਵਿੱਚ ਹੋਰ ਵਾਧਾ ਵੀ ਹੋ ਸਕਦਾ ਹੈ। ਇਸ ਲਈ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਸਤਲੁਜ ਕ੍ਰੀਕ ਪਾਰ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
Advertisement
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਰਹੱਦੀ ਲੋਕਾਂ ਖਾਸ ਕਰਕੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਰਾਹਤ ਕੈਂਪਾਂ ਵਿੱਚ ਜਾਂ ਪ੍ਰਭਾਵਿਤ ਇਲਾਕੇ ਤੋਂ ਬਾਹਰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਤਲੁਜ ਦੇ ਬੰਨ੍ਹ ਨੇੜੇ ਨਾ ਜਾਣ ਲਈ ਵੀ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਦਦ ਜਾਂ ਜਾਣਕਾਰੀ ਲਈ ਜ਼ਿਲ੍ਹਾ ਹੜ੍ਹ ਕੰਟਰੋਲ ਰੂਮ ਨੰਬਰ 01638 262 153 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement