3 SHOs shiftedਜਲਾਲਾਬਾਦ ਵਿੱਚ ਨਸ਼ਿਆਂ ਕਾਰਨ ਮੌਤਾਂ ਦੇ ਮਾਮਲੇ ’ਚ ਤਿੰਨ ਥਾਣਾ ਮੁਖੀ ਬਦਲੇ
ਟ੍ਰਿਬਿਊਨ ਨਿਊਜ਼ ਸਰਵਿਸ ਅਬੋਹਰ, 6 ਜੁਲਾਈ ਜਲਾਲਾਬਾਦ ਸਬ-ਡਿਵੀਜ਼ਨ ਵਿੱਚ ਨੌਜਵਾਨਾਂ ਦੀਆਂ ਹਾਲ ਹੀ ਵਿੱਚ ਹੋਈਆਂ ਮੌਤਾਂ ਦਾ ਮਾਮਲਾ ਗਰਮਾ ਗਿਆ ਹੈ। ਰਾਜਸੀ ਪਾਰਟੀਆਂ ਦੇ ਆਗੂਆਂ ਨੇ ਨਸ਼ੇ ਦੀ ਓਵਰਡੋਜ਼ ਅਤੇ ਤਸਕਰਾਂ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਪੁਲੀਸ ਖ਼ਿਲਾਫ਼ ਰੋਸ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅਬੋਹਰ, 6 ਜੁਲਾਈ
Advertisement
ਜਲਾਲਾਬਾਦ ਸਬ-ਡਿਵੀਜ਼ਨ ਵਿੱਚ ਨੌਜਵਾਨਾਂ ਦੀਆਂ ਹਾਲ ਹੀ ਵਿੱਚ ਹੋਈਆਂ ਮੌਤਾਂ ਦਾ ਮਾਮਲਾ ਗਰਮਾ ਗਿਆ ਹੈ। ਰਾਜਸੀ ਪਾਰਟੀਆਂ ਦੇ ਆਗੂਆਂ ਨੇ ਨਸ਼ੇ ਦੀ ਓਵਰਡੋਜ਼ ਅਤੇ ਤਸਕਰਾਂ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਪੁਲੀਸ ਖ਼ਿਲਾਫ਼ ਰੋਸ ਪ੍ਰਗਟਾਇਆ ਹੈ। ਕਾਂਗਰਸੀ, ਅਕਾਲੀ ਦਲ ਤੇ ਭਾਜਪਾ ਦੇ ਵਿਰੋਧ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹਾ ਪੁਲੀਸ ਨੇ ਸਟੇਸ਼ਨ ਹਾਊਸ ਅਫਸਰਾਂ ਸਚਿਨ ਕੁਮਾਰ (ਜਲਾਲਾਬਾਦ ਸ਼ਹਿਰ), ਅਮਰਜੀਤ ਕੌਰ (ਜਲਾਲਾਬਾਦ ਸਦਰ) ਅਤੇ ਅੰਗਰੇਜ਼ ਕੁਮਾਰ (ਅਰਨੀਵਾਲਾ) ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ, ਅਧਿਕਾਰਤ ਸੂਤਰਾਂ ਨੇ ਕਿਹਾ ਕਿ ਇਹ ਤਬਾਦਲੇ ਪ੍ਰਸ਼ਾਸਕੀ ਆਧਾਰ ’ਤੇ ਕੀਤੇ ਗਏ ਹਨ।
ਸਾਬਕਾ ਕਾਂਗਰਸੀ ਮੰਤਰੀ ਹੰਸ ਰਾਜ ਜੋਸਨ, ਸ਼੍ਰੋਮਣੀ ਅਕਾਲੀ ਦਲ ਜਲਾਲਾਬਾਦ ਦੇ ਆਗੂ ਰਾਜੂ ਖੇੜਾ, ਭਾਜਪਾ ਫਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੰਬੋਜ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਪੰਜ ਵਿਅਕਤੀਆਂ ਦੀ ਮੌਤ ਨਸ਼ਿਆਂ ਕਾਰਨ ਹੋਈ ਹੈ।
Advertisement
×