ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵੜਿੰਗਖੇੜਾ ਦੇ 30 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ’ਚ ਮੌਤ

ਸੜਕ ’ਤੇ ਬਰਫ਼ ਦੀ ਫਿਸਲਣ ਕਾਰਨ ਟਰੱਕ ’ਚ ਵੱਜੀ ਕਾਰ
Advertisement

ਕੈਨੇਡਾ ਦੇ ਬਰਫੀਲੇ ਮਾਹੌਲ ਵਿਚ ਵਾਪਰੇ ਸੜਕ ਹਾਦਸੇ ਨੇ ਪਿੰਡ ਵੜਿੰਗਖੇੜਾ ਦੇ 30 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਜ਼ਿੰਦਗੀ ਖੋਹ ਲਈ। ਨੋਵਾਸਕੋਸ਼ਿਆ ਦੇ ਸਿਡਨੀ ਵਿਚ ਸੜਕ ’ਤੇ ਜੰਮੀ ਬਰਫ਼ ਉੱਪਰ ਫਿਸਲਣ ਕਾਰਨ ਉਸ ਦੀ ਕਾਰ ਦੀ ਇੱਕ ਟਰੱਕ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ। ਹਾਦਸੇ ਵਿਚ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਗੁਰਪ੍ਰੀਤ ਸਿੰਘ ਪਿੰਡ ਵੜਿੰਗਖੇੜਾ ਦੇ ਕਿਸਾਨ ਜਸਕਰਨ ਸਿੰਘ ਦਾ ਇਕਲੌਤਾ ਪੁੱਤਰ ਸੀ। ਉਹ ਕਰੀਬ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਸਮੇਤ ਕੈਨੇਡਾ ਗਿਆ ਸੀ ਅਤੇ ਉਨ੍ਹਾਂ ਦੀ ਪੀਆਰ ਫਾਈਲ ਲੱਗੀ ਹੋਈ ਸੀ। ਪਰਿਵਾਰਕ ਸੂਤਰਾਂ ਮੁਤਾਬਕ ਬੀਤੇ ਕੱਲ੍ਹ ਗੁਰਪ੍ਰੀਤ ਸਿੰਘ ਆਪਣੀ ਪਤਨੀ ਨੂੰ ਉਸ ਦੇ ਕੰਮ ਵਾਲੀ ਜਗ੍ਹਾ ’ਤੇ ਛੱਡ ਕੇ ਘਰ ਵਾਪਸ ਪਰਤ ਰਿਹਾ ਸੀ ਕਿ ਰਾਹ ਵਿੱਚ ਜਾਨਲੇਵਾ ਹਾਦਸਾ ਵਾਪਰ ਗਿਆ। ਦੁਖਦਾਈ ਘਟਨਾ ਦੀ ਸੂਚਨਾ ਪੁੱਜਣ ’ਤੇ ਪਿੰਡ ਵੜਿੰਗਖੇੜਾ ਵਿਚ ਮਾਤਮ ਛਾ ਗਿਆ। ਮ੍ਰਿਤਕ ਦੇ ਚਾਚਾ ਪ੍ਰਿਤਪਾਲ ਸਿੰਘ ਵੜਿੰਗ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੈਨੇਡਾ ਵਿੱਚ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕਰਵਾਈ ਜਾ ਰਹੀ ਹੈ।

 

Advertisement

Advertisement
Tags :
#CanadaAccident #GurpreetSingh #NovaScotia #TragicLoss#PunjabiCommunity #Waringkhera #OverseasTragedyCanada News
Show comments