ਅਮਰੀਕਾ ਭੇਜਣ ਬਹਾਨੇ 31 ਲੱਖ ਦੀ ਠੱਗੀ
ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ...
Advertisement
ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਵਾਸੀ ਪਿੰਡ ਚੱਕ ਕੰਨੀਆਂ ਕਲਾਂ ਜ਼ਿਲ੍ਹਾ ਮੋਗਾ ਨੇ ਦਰਖਾਸਤ ਦਿੱਤੀ ਹੈ ਕਿ ਪਵਨ ਕੁਮਾਰ ਵਾਸੀ ਜਲੰਧਰ ਨੇ ਉਸ ਨਾਲ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਰੁਪਏ ਦੀ ਠੱਗੀ ਮਾਰੀ ਹੈ। ਡੀਐੱਸਪੀ ਵੱਲੋਂ ਕੀਤੀ ਗਈ ਤਫ਼ਤੀਸ਼ ਦੇ ਆਧਾਰ ਅਤੇ ਸੁਰਜੀਤ ਸਿੰਘ ਦੇ ਬਿਆਨ ਦੇ ਆਧਾਰ ’ਤੇ ਪਵਨ ਕੁਮਾਰ ਵਾਸੀ ਰਸੀਲਾ ਨਗਰ, ਬਸਤੀ ਦਾਨਿਸ਼ਮੰਦਾਂ ਜਲੰਧਰ ਖ਼ਿਲਾਫ਼ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
Advertisement
Advertisement