ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਫਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੇਸ਼ ਹੇਠ ਵੱਖ-ਵੱਖ ਐਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 3 ਫਰਵਰੀ ਤੱਕ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲਿਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗ ਨੇ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1,221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2,960 ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ’ਚੋਂ 2,247 ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ