ਨਿੱਜੀ ਪੱਤਰ ਪ੍ਰੇਰਕ
ਜਲੰਧਰ, 21 ਮਾਰਚ
ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ‘ਆਪ’ ਵੱਲੋਂ ਰਾਜ ਸਭਾ ਦੇ ਐਲਾਨੇ ਉਮੀਦਵਾਰਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਅਜਿਹਾ ਕਰਕੇ ਲੋਕਾਂ ਵੱਲੋਂ ਦਿੱਤੇ ਗਏ ਫ਼ਤਵੇ ਦਾ ਅਪਮਾਨ ਤੇ ਸੂਬਾ ਵਾਸੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਮੀਦਵਾਰਾਂ ਵਿੱਚੋਂ ਦੋ ਅਜਿਹੇ ਹਨ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਵਾਹ-ਵਾਸਤਾ ਹੀ ਨਹੀਂ ਹੈ ਤੇ ਜਿਹੜੇ ਉਮੀਦਵਾਰ ਪੰਜਾਬੀ ਹੀ ਨਹੀਂ ਹਨ ਉਹ ਭਲਾ ਪੰਜਾਬ ਦੇ ਮੁੱਦਿਆ ਨੂੰ ਕਿਵੇਂ ਸਮਝਣਗੇ ਤੇ ਅੱਗੋਂ ਰਾਜ ਸਭਾ ਵਿੱਚ ਕਿਵੇਂ ਰੱਖਣਗੇ?