ਚੰਡੀਗੜ੍ਹ: ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ, ਦਾਖਾ ਵੱਲੋਂ 13 ਫਰਵਰੀ ਨੂੰ ਕਾਲਜ ਵਿੱਚ ‘ਖੇਤੀ ਸਰੋਕਾਰ ਅਤੇ ਮਾਤ ਭਾਸ਼ਾ’ ਵਿਸ਼ੇ ’ਤੇ ਕਿਸਾਨ ਸੰਘਰਸ਼ ਨੂੰ ਸਮਰਪਿਤ ਭਾਸ਼ਾ ਚੇਤਨਾ ਕਾਨਫਰੰਸ ਕਰਵਾਈ ਜਾ ਰਹੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਵਿੱਚ ਡਾ. ਜੋਗਾ ਸਿੰਘ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਨਗੇ ਅਤੇ ਕਨਵੀਨਰ ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਤਰਲੋਚਨ ਝਾਂਡੇ ਹਨ।
-ਪੱਤਰ ਪ੍ਰੇਰਕ