ਚੰਡੀਗੜ੍ਹ (ਟ.ਨ.ਸ.): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਰਾਜਸੀ ਲਾਹਾ ਲੈਣ ਲਈ ਦੇਸ਼ ਅੰਦਰ ਖਾਨਾਜੰਗੀ ਵਾਲੇ ਹਾਲਾਤ ਪੈਦਾ ਕਰ ਰਹੀ ਹੈ ਪਰ ਕੇਂਦਰ ਵੱਲੋਂ ਲੋਕਾਂ ਨੂੰ ਆਪਸ ’ਚ ਲੜਾਉਣ ਵਾਲੀ ਖੇਡ ਖਤਰਨਾਕ ਸਾਬਿਤ ਹੋਵੇਗੀ। ਕਿਸਾਨਾਂ ਵੱਲੋਂ ਖੇਤੀ ਮਾਰੂ ਕਾਨੂੰਨ ਰੱਦ ਕਰਵਾਉਣ ਲਈ ਧਰਮ, ਜਾਤ ਤੇ ਨਸਲ ਨੂੰ ਭੁਲਾ ਕੇ ਲੜਿਆ ਜਾ ਰਿਹਾ ਸੰਘਰਸ਼ ਕੇਂਦਰ ਸਰਕਾਰ ਨੂੰ ਹੁਣ ਚੁਭਣ ਲੱਗਾ ਹੈ ਤਾਂ ਹੀ ਉਹ ਆਪਸੀ ਭਾਈਚਾਰੇ ਵਿੱਚ ਫੁੱਟ ਪਵਾ ਕੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਨੂੰ ਵੇਚਣ ਦੀ ਚਾਲ ਕਦੇ ਸਫ਼ਲ ਨਹੀਂ ਹੋਵੇਗੀ।