ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਜੂਨ
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਮੀਟਿੰਗ ਵਿਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਚੀਨੀ ਫੌਜੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਸਿੱਖ ਫੌਜੀ ਗੁਰਤੇਜ ਸਿੰਘ ਦੀ ਬਹਾਦਰੀ ਗਾਥਾ ਵਿਦਿਆਰਥੀਆਂ ਨੂੰ ਦੱਸੀ ਜਾਵੇ। ਧਰਮ ਪ੍ਰਚਾਰ ਕਮੇਟੀ ਵਲੋਂ ਚਲਾਏ ਜਾ ਰਹੇ ਧਾਰਮਿਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਦਾਖਲਾ ਦੇਣ ਸਮੇਂ ਦੋ ਸਾਲ ਦੀ ਉਮਰ ਦੀ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹੁਣ 22 ਸਾਲ ਦੀ ਉਮਰ ਤਕ ਸਿੱਖ ਵਿਦਿਆਰਥੀ ਧਾਰਮਿਕ ਸੰਸਥਾਵਾਂ ਵਿਚ ਰਾਗੀ, ਪ੍ਰਚਾਰਕ, ਤਬਲਾ ਵਾਦਕ, ਗ੍ਰੰਥੀ ਆਦਿ ਦੇ ਕੋਰਸ ਕਰਨ ਲਈ ਦਾਖਲਾ ਲੈ ਸਕਣਗੇ।