ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਮਾਰਚ
ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਇੱਥੇ ਪੰਜ ਰੋਜ਼ਾ 8ਵੇਂ ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ (ਈ-ਆਈਪੀਐੱਚਐੱਮਡੀਪੀ) ਦੇ ਸਮਾਪਤੀ ਸਮਾਗਮ ਦੌਰਾਨ ਆਈਟੀਈਸੀ (ਭਾਰਤੀ ਤਕਨੀਕੀ ਅਤੇ ਆਰਥਿਕ ਸਹਿਯੋਗ) ਮੁਲਕਾਂ ਵਿਚਾਲੇ ਭਾਈਵਾਲੀ ਅਤੇ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰ ਸਾਂਝੇ ਕੀਤੀ। ਇਹ ਪ੍ਰੋਗਰਾਮ ਪੀਜੀਆਈ ਚੰਡੀਗੜ੍ਹ ਦੇ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ ਪਬਲਿਕ ਹੈਲਥ ਵਿਭਾਗ ਵੱਲੋਂ ਕਰਵਾਇਆ ਗਿਆ। ਉਨ੍ਹਾਂ ਜਨਤਕ ਸਿਹਤ ਪ੍ਰਬੰਧਨ ਪ੍ਰੋਗਰਾਮ ਬਾਰੇ ਸੀਨੀਅਰ ਪਬਲਿਕ ਹੈਲਥ ਮੈਨੇਜਰਾਂ ਦੇ ਸਮਰੱਥਾ ਨਿਰਮਾਣ ਲਈ ਪੀਜੀਆਈ ਚੰਡੀਗੜ੍ਹ ਦੇ ਇਸ ਮਹੱਤਵਪੂਰਨ ਉਪਰਾਲੇ ਦੀ ਸ਼ਲਾਘਾ ਕੀਤੀ, ਜਿਸ ਨਾਲ ਉਨ੍ਹਾਂ ਨੂੰ ਆਪਣੇ ਸਬੰਧਤ ਦੇਸ਼ਾਂ ਵਿੱਚ ਕੌਮੀ ਪ੍ਰੋਗਰਾਮਾਂ ਦੀ ਪ੍ਰਭਾਵਸ਼ੀਲਤਾ ਅਤੇ ਕੁਸ਼ਲਤਾ ਵਿੱਚ ਸਰਬਪੱਖੀ ਸੁਧਾਰ ਵਿੱਚ ਮਦਦ ਮਿਲੇਗੀ।