ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ 25 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਵੱਲੋਂ ‘ਸ਼ਹੀਦ ਨਵਰੀਤ ਸਿੰਘ ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ ਮਾਰਚ’ ਕੱਢਿਆ ਜਾ ਰਿਹਾ ਹੈ ਜੋ ਕਿ 25 ਮਾਰਚ ਨੂੰ ਗੁਰਦੁਆਰਾ ਮੰਜੀ ਸਾਹਿਬ, ਅੰਬਾਲਾ ਤੋਂ ਸ਼ੁਰੂ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾ 26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋਣ ਵਾਲੇ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਭਾਈ ਹਰਦੀਪ ਸਿੰਘ ਡਬਿਡਬਿਾ ਨੇ ਕੀਤਾ। ਉਨ੍ਹਾਂ ਕਿਸਾਨ ਸੰਘਰਸ਼ ਦੀ ਮਜ਼ਬੂਤੀ ਲਈ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਜਦੋਂ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਹੈ ਤਾਂ ਉਸ ’ਤੇ ਜਬਰ ਕੀਤਾ ਜਾਂਦਾ ਹੈ।