ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 7 ਜੁਲਾਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਾਨੂੰਨੀ ਸੈੱਲ ਦੇ ਪ੍ਰਧਾਨ ਜਸਟਿਸ ਜ਼ੋਰਾ ਸਿੰਘ ਦਾ ਕਹਿਣਾ ਹੈ ਕਿ ਬਰਗਾੜੀ ਵਿੱਚ ਹੋਏ ਬੇਅਦਬੀ ਕਾਂਡ ਸਬੰਧੀ ਉਨ੍ਹਾਂ ਵੱਲੋਂ ਤਿਆਰ ਕੀਤੀ ਰਿਪੋਰਟ ਪੰਜਾਬ ਸਰਕਾਰ ਵੱਲੋਂ ਨਾ ਤਾਂ ਮਨਜ਼ੂਰ ਕੀਤੀ ਗਈ ਅਤੇ ਨਾ ਹੀ ਰੱਦ ਕੀਤੀ ਗਈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਧਿਰਾਂ ਇਸ ਨੂੰ ਵੀ ਐੱਸਵਾਈਐੱਲ ਵਾਂਗ ਚੋਣ ਮੁੱਦਾ ਬਣਾ ਕੇ ਵਰਤਣਾ ਚਾਹੁੰਦੀਆਂ ਹਨ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਬੁਰਾ ਹਾਲ ਹੈ। ਪੰਜਾਬ ਵਿੱਚ ਕਈ ਤਰ੍ਹਾਂ ਦੇ ਮਾਫ਼ੀਆ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਬਰਗਾੜੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।