ਬਰਨਾਲਾ ’ਚ ਪੁਲੀਸ ਮੁਲਾਜ਼ਮ ਦੀ ਹੱਤਿਆ ਮਾਮਲੇ ’ਚ 4 ਮੁਲਜ਼ਮ ਮੁਕਾਬਲੇ ਮਗਰੋਂ ਗ੍ਰਿਫ਼ਤਾਰ
ਲਖਵੀਰ ਸਿੰਘ ਚੀਮਾ ਟੱਲੇਵਾਲ(ਬਰਨਾਲਾ), 24 ਅਕਤੂਬਰ ਬਰਨਾਲਾ ਵਿੱਚ ਬੀਤੇ ਦਿਨ ਪੰਜਾਬ ਪੁਲੀਸ ਦੇ ਮੁਲਾਜ਼ਮ ਦਰਸ਼ਨ ਸਿੰਘ ਦੇ ਕਤਲ ਕੇਸ ਵਿੱਚ ਚਾਰੇ ਮੁਲਜ਼ਮਾਂ ਨੂੰ ਅੱਜ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਉਪਰ ਪੋਸਟ ਤੇ ਤਸਵੀਰਾਂ...
Advertisement
ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 24 ਅਕਤੂਬਰ
Advertisement
ਬਰਨਾਲਾ ਵਿੱਚ ਬੀਤੇ ਦਿਨ ਪੰਜਾਬ ਪੁਲੀਸ ਦੇ ਮੁਲਾਜ਼ਮ ਦਰਸ਼ਨ ਸਿੰਘ ਦੇ ਕਤਲ ਕੇਸ ਵਿੱਚ ਚਾਰੇ ਮੁਲਜ਼ਮਾਂ ਨੂੰ ਅੱਜ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਉਪਰ ਪੋਸਟ ਤੇ ਤਸਵੀਰਾਂ ਸਾਂਝੀਆਂ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਮੁਲਜ਼ਮਾਂ ਤੋਂ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਵਿੱਚ ਕਬੱਡੀ ਖਿਡਾਰੀ ਜਗਰਾਜ ਸਿੰਘ ਰਾਜਾ ਰਾਏਸਰ, ਗੁਰਮੀਤ ਸਿੰਘ ਚੀਮਾ, ਵਜ਼ੀਰ ਸਿੰਘ ਅਮਲਾ ਸਿੰਘ ਵਾਲਾ ਤੇ ਪਰਮਜੀਤ ਸਿੰਘ ਪੰਮਾ ਠੀਕਰੀਵਾਲ ਵਜੋਂ ਹੋਈ ਹੈ। ਗ੍ਰਿਫ਼ਤਾਰੀ ਮੌਕੇ ਪੰਮਾ ਦੇ ਗੋਲੀ ਲੱਗੀ ਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ।
Advertisement