DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ 4 ਹੋਰ ਕੈਡਿਟ ਬਣੇ ਫ਼ੌਜ ’ਚ ਕਮਿਸ਼ਨਡ ਅਫ਼ਸਰ

ਚੰਡੀਗੜ੍ਹ, 9 ਦਸੰਬਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮਆਰਐੱਸਏਐੱਫਪੀਆਈ) ਮੁਹਾਲੀ ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਚਾਰ ਕੈਡਿਟਾਂ...
  • fb
  • twitter
  • whatsapp
  • whatsapp
Advertisement

ਚੰਡੀਗੜ੍ਹ, 9 ਦਸੰਬਰ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮਆਰਐੱਸਏਐੱਫਪੀਆਈ) ਮੁਹਾਲੀ ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਦੇ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਨਾਲ ਇਸ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 145 ਕੈਡਿਟ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਏ ਹਨ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੱਤੀ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਸੰਸਥਾ ਦੇ "ਨਿਸਚੈ ਕਰਿ ਅਪੁਨੀ ਜੀਤ ਕਰੋਂ" ਦੇ ਮਨੋਰਥ 'ਤੇ ਚੱਲਦਿਆਂ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ।

Advertisement

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਨਵੇਂ ਕੋਰਸ ਲਈ ਅਰਜ਼ੀਆਂ ਦੀ ਮੰਗ

ਮੇਜਰ ਜਨਰਲ ਅਜੈ ਐੱਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 14ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਬਾਬਤ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਉਮੀਦਵਾਰ 29 ਦਸੰਬਰ 2023 ਤੱਕ ਆਨਲਾਈਨ ਪੋਰਟਲ http://recruitment-portal.in 'ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।

Advertisement
×