ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਈ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 16 ਮਈ ਨੂੰ ਕੌਮੀ ਡੇਂਗੂ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਨਵੀਆਂ ਲੈਬਾਰਟਰੀਆਂ ਸਥਾਪਿਤ ਕੀਤੀਆਂ ਹਨ। ਇਨ੍ਹਾਂ ਨਵੀਂਆਂ ਲੈਬਾਰਟਰੀਆਂ ਨੂੰ ਸਬ-ਡਿਵੀਜ਼ਨਲ ਹਸਪਤਾਲ ਖਰੜ, ਰਾਜਪੁਰਾ, ਅਬੋਹਰ ਅਤੇ ਜਗਰਾਉਂ ਵਿਖੇ ਕਾਰਜਸ਼ੀਲ ਕੀਤਾ ਹੈ। ਉਨ੍ਹਾਂ ਕਿਹਾ ਕਿ 4 ਲੈਬਾਂ ਸਮੇਤ ਸੂਬੇ ਵਿੱਚ ਡੇਂਗੂ ਅਤੇ ਚਿਕੁਨਗੁਨੀਆ ਦੀ ਮੁਫ਼ਤ ਜਾਂਚ ਲਈ 39 ਲੈਬਾਰਟਰੀਆਂ ਹਨ। ਜਿਨ੍ਹਾਂ ਲਈ ਟੈਸਟਿੰਗ ਕਿੱਟਾਂ ਖਰੀਦ ਕਰ ਲਈ ਹੈ। ਸਾਰੀਆਂ ਲੈਬਾਰਟਰੀਆਂ ਡੇਂਗੂ ਦੀ ਜਾਂਚ ਕਰ ਰਹੀਆਂ ਹਨ। ਸਿਹਤ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਡੇਂਗੂ ਦਾ ਪ੍ਰਸਾਰ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਕੋਵਿਡ -19 ਦੀ ਚੱਲ ਰਹੀ ਮਹਾਮਾਰੀ ਦੌਰਾਨ ਡੇਂਗੂ ਦੀ ਰੋਕਥਾਮ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।